ਨਾਜਾਇਜ਼ ਗ੍ਰਿਫਤਾਰੀਆਂ ਤੇ ਪਰਚਿਆਂ ਦੇ ਵਿਰੋਧ ’ਚ ਦਿੱਤਾ ਮੰਗ ਪੱਤਰ
ਨਜਾਇਜ਼ ਗ੍ਰਿਫਤਾਰੀਆਂ ਅਤੇ ਪਰਚਿਆਂ ਦੇ ਵਿਰੋਧ ਵਿਚ ਜਨਤਕ ਜਥੇਬੰਦੀਆਂ ਨੇ ਮੰਗ ਪੱਤਰ ਦਿੱਤਾ
Publish Date: Fri, 02 Jan 2026 06:54 PM (IST)
Updated Date: Sat, 03 Jan 2026 04:11 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹੇ ਦੀਆਂ ਵੱਖ ਵੱਖ ਜਨਤਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਤੋਂ ਆਪਣੇ ਹੱਕ ਮੰਗਣ ਅਤੇ ਲੋਕ ਪੱਖੀ ਪੱਤਰਕਾਰਾਂ ਵੱਲੋਂ ਸਰਕਾਰਾਂ ਦੀ ਅਸਲੀਅਤ ਸਾਹਮਣੇ ਲਿਆਉਣ ਕਾਰਨ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਬਠਿੰਡਾ ਦੀ ਗੈਰ ਹਾਜ਼ਰੀ ਵਿਚ ਸਹਾਇਕ ਕਮਿਸ਼ਨ ਗਗਨਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੋਦ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਉੱਤੇ 10 ਸਾਲ ਪੁਰਾਣੇ ਕੇਸਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ, ਜੋ ਕਿ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੰਚਾਇਤੀ ਜਮੀਨਾਂ ਵਿੱਚੋਂ ਆਪਣੇ ਹੱਕ ਦੀ ਮੰਗ ਕਰਨ ਕਾਰਨ ਹੋਈ। ਇਸੇ ਤਰ੍ਹਾਂ, ਸੀਨੀਅਰ ਪੱਤਰਕਾਰ ਮਾਣਕ ਗੋਇਲ ਵੱਲੋਂ ਮੁੱਖ ਮੰਤਰੀ ਦੀ ਗੈਰ ਹਾਜ਼ਰੀ ਵਿਚ ਹੈਲੀਕਾਪਟਰ ਦੀ ਦੁਰਵਰਤੋਂ ਸਬੰਧੀ ਰਿਪੋਰਟ ਜਨਤਕ ਕਰਨ ਕਾਰਨ ਉਨ੍ਹਾਂ ’ਤੇ ਸੰਗੀਨ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਰਣਜੀਤ ਸਿੰਘ, ਦਰਸ਼ਨ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਪ੍ਰਿਤਪਾਲ ਸਿੰਘ, ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਦੇ ਅਮਨਦੀਪ ਕੁਮਾਰ, ਡੈਮੋਕਰੇਟਿਕ ਟੀਚਰ ਫਰੰਟ ਦੇ ਜਗਪਾਲ ਬੰਗੀ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸਿਕੰਦਰ ਸਿੰਘ ਧਾਲੀਵਾਲ ਸਮੇਤ ਹੋਰ ਆਗੂ ਸ਼ਾਮਲ ਸਨ। ਜਥੇਬੰਦੀਆਂ ਨੇ ਮੰਗ ਕੀਤੀ ਕਿ ਮੁਕੇਸ਼ ਮਲੋਦ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਪੱਤਰਕਾਰਾਂ ਉੱਤੇ ਦਰਜ ਕੀਤੇ ਕੇਸ ਵਾਪਸ ਲਏ ਜਾਣ। ਜੇਕਰ ਉਕਤ ਮੰਗਾਂ ਨਹੀਂ ਮੰਨਿਆ ਗਈਆਂ ਤਾਂ ਕਿਸਾਨ, ਮਜ਼ਦੂਰ ਅਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ।