ਦਿੱਲੀ ਪਬਲਿਕ ਸਕੂਲ ਦੇ ਅਧਿਆਪਕ ਸਨਮਾਨਿਤ
ਦਿੱਲੀ ਪਬਲਿਕ ਸਕੂਲ ਦੇ ਅਧਿਆਪਕ ਸਨਮਾਨਿਤ
Publish Date: Fri, 20 Mar 2026 04:38 PM (IST)
Updated Date: Sat, 21 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਦਿੱਲੀ ਪਬਲਿਕ ਸਕੂਲ ਦੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਉਲੱਬਧੀਆਂ ‘ਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ। ਸਕੂਲ ਦੇ ਅਧਿਆਪਕ ਸੰਦੀਪ ਸਿੰਘ ਤੇ ਪਰਸ਼ੋਤਮ ਕੁਮਾਰ ਨੂੰ ਕਲਾ ਦੇ ਖੇਤਰ ਵਿਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਲਈ ਪ੍ਰਸਿੱਧ “ਕਲਾ ਸ੍ਰੀ ਐਵਾਰਡ 2026” ਨਾਲ ਨਿਵਾਜਿਆ ਗਿਆ। ਉਨ੍ਹਾਂ ਦੀ ਕਲਾ ਪ੍ਰਤੀ ਲਗਨ ਤੇ ਵਿਦਿਆਰਥੀਆਂ ’ਚ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਵੀ ਖੂਬ ਪ੍ਰਸ਼ੰਸਾ ਕੀਤੀ ਗਈ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਅਮਨਦੀਪ ਮਾਨ ਨੂੰ ਕਵਿਤਾ ਪਾਠ ਰਾਹੀਂ ਕੀਤੇ ਗਏ ਉਤਕ੍ਰਿਸ਼ਟ ਯੋਗਦਾਨ ਲਈ ਸਨਮਾਨ ਪੱਤਰ ਤੇ ਗੈਸਟ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕ ਮੰਡਲ ਵੱਲੋਂ ਸਾਰੇ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੱਤੀ।