ਪੰਜਾਬੀ ਜਾਗਰਣ ਪ੍ਰਤੀਨਿਧੀ, ਬਠਿੰਡਾ : ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਲਗਾਤਾਰ 16ਵੇਂ ਦਿਨ ਕੋਰੋਨਾ ਨਾਲ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਡਿਪਟੀ ਕਮਿਸ਼ਨਰ ਐਮਕੇ ਅਰਾਵਿੰਦ ਕੁਮਾਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ ਕੁਲ੍ਹ 36 ਕੇਸ ਐਕਟਿਵ ਹਨ ਤੇ ਹੁਣ ਤਕ ਕੋਰੋਨਾ ਪ੍ਰਭਾਵਿਤ 1040 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 25 ਕੋਰੋਨਾ ਪਾਜ਼ੇਟਿਵ ਘਰੇਲੂ ਇਕਾਂਤਵਾਸ ਵਿਚ ਹਨ। ਡਿਪਟੀ ਕਮਿਸ਼ਨਰ ਅਰਾਵਿੰਦ ਕੁਮਾਰ ਨੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 9 ਨਵੇਂ ਕੇਸ ਆਏ ਅਤੇ 4 ਕੋਰੋਨਾ ਪ੍ਰਭਾਵਿਤ ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤ ਗਏ ਹਨ। ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤਕ ਕੁੱਲ 486389 ਸੈਂਪਲ ਲਏ ਗਏ, ਜਿਨਾਂ੍ਹ 'ਚੋਂ 41629 ਪਾਜ਼ੇਟਿਵ ਕੇਸ ਆਏ, ਜਿਸ 'ਚੋਂ 40553 ਕੋਰੋਨਾ ਪ੍ਰਭਾਵਿਤ ਮਰੀਜ਼ ਕੋਰੋਨਾ ਵਾਇਰਸ 'ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।