ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਪੁੱਜੇ ਮਹਿਮਾ ਸਰਜਾ ਸਕੂਲ ਵਿਖੇ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਪੁੱਜੇ ਮਹਿਮਾ ਸਰਜਾ ਸਕੂਲ ਵਿਖੇ
Publish Date: Sat, 28 Nov 2026 04:22 PM (IST)
Updated Date: Sat, 28 Nov 2026 04:25 PM (IST)
ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ ਗੋਨਿਆਣਾ ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਅਤੇ ਸਾਹਿਤ ਅਕਾਦਮੀ ਪੁਰਸਕਾਰ ਨਾਲ ਸਨਮਾਨਿਤ ਬਲਦੇਵ ਸਿੰਘ ਸੜਕਨਾਮਾ ਅੱਜ ਪੀਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਿਖੇ ਵਿਦਿਆਰਥੀਆਂ ਨਾਲ ਰੂਬਰੂ ਹੋਏ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਨਿਰਮਲਜੀਤ ਸਿੰਘ ਦੀ ਅਗਵਾਈ ਵਿਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਨੇ ਆਪਣੇ ਮਸ਼ਹੂਰ ਨਾਵਲ ‘ਸੜਕਨਾਮਾ’ਦੇ ਪਾਤਰਾਂ ਅਤੇ ਪੰਜਾਬੀ ਸੱਭਿਆਚਾਰ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚਿਆਂ ਨੂੰ ਕਿਤਾਬਾਂ ਨਾਲ ਪਿਆਰ ਕਰਨਾ ਚਾਹੀਦਾ ਹੈ, ਕਿਉਂਕਿ ਕਿਤਾਬਾਂ ਹੀ ਇਨਸਾਨ ਨੂੰ ਸਹੀ ਮਾਰਗ ਦਿਖਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਇਮਾਨਦਾਰੀ ਅਤੇ ਮਾਂ-ਬੋਲੀ ਪੰਜਾਬੀ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਨੇ ਲੇਖਕ ਨਾਲ ਆਪਣੇ ਸਵਾਲ-ਜਵਾਬ ਵੀ ਸਾਂਝੇ ਕੀਤੇ, ਜਿਨ੍ਹਾਂ ਦਾ ਉਨ੍ਹਾਂ ਨੇ ਬੜੇ ਸਾਦੇ ਅਤੇ ਰੌਚਕ ਅੰਦਾਜ਼ ਵਿਚ ਜਵਾਬ ਦਿੱਤਾ। ਅੰਤ ਵਿਚ ਪ੍ਰਿੰਸੀਪਲ ਨਿਰਮਲਜੀਤ ਸਿੰਘ ਨੇ ਬਲਦੇਵ ਸਿੰਘ ਦਾ ਸਕੂਲ ਆਉਣ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਨਾਲ ਮਿਲਣ ਨਾਲ ਵਿਦਿਆਰਥੀਆਂ ਵਿਚ ਸਾਹਿਤ ਪ੍ਰਤੀ ਰੁਚੀ ਵਧਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਕੂਲ ਵਿਚ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ। ਸਟੇਜ ਸਕੱਤਰ ਦੀ ਭੂਮਿਕਾ ਬਲਜੀਤ ਸਿੰਘ ਲੈਕਚਰਾਰ ਹਿਸਟਰੀ ਨੇ ਨਿਭਾਈ। ਇਸ ਮੌਕੇ ਲੈਕਚਰਾਰ ਬਾਇਓਲੋਜੀ ਬਲਜਿੰਦਰ ਸਿੰਘ, ਲੈਕਚਰਾਰ ਕੈਮਿਸਟਰੀ ਸਿਮਰਨਜੀਤ ਕੌਰ, ਰਜਿੰਦਰ ਕੌਰ ਲੈਕਚਰਾਰ ਅਰਥ ਸ਼ਸਤਰ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।