
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮਿਲਣੀ ਬੁੱਧਵਾਰ ਸਵੇਰੇ 11 ਵਜੇ ਹੋਟਲ ਸੇਪਲ, ਜੀਟੀ ਰੋਡ, ਤਿਕੋਣੀ ਦੇ ਨੇੜੇ, ਬਠਿੰਡਾ ਵਿਖੇ ਹੋਵੇਗੀ। ਇਸ ’ਚ ਬਠਿੰਡਾ, ਮੋਗਾ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀ ਸ਼ਾਮਲ ਹੋਣਗੇ।

ਸਟੇਟ ਬਿਊਰੋ, ਚੰਡੀਗੜ੍ਹ : ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਐੱਨਆਰਆਈ ਮਿਲਣੀਆਂ ਦੀ ਲੜੀ ਤਹਿਤ 26 ਅਗਸਤ ਨੂੰ ਬਠਿੰਡਾ ’ਚ ਮਿਲਣੀ ਕਰਵਾਈ ਜਾਵੇਗੀ। ਇਸ ’ਚ ਬਠਿੰਡਾ ਸਮੇਤ ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਆਪਣੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਸਿੱਧੇ ਅਧਿਕਾਰੀਆਂ ਦੇ ਸਾਹਮਣੇ ਰੱਖ ਸਕਣਗੇ।
ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮਿਲਣੀ ਬੁੱਧਵਾਰ ਸਵੇਰੇ 11 ਵਜੇ ਹੋਟਲ ਸੇਪਲ, ਜੀਟੀ ਰੋਡ, ਤਿਕੋਣੀ ਦੇ ਨੇੜੇ, ਬਠਿੰਡਾ ਵਿਖੇ ਹੋਵੇਗੀ। ਇਸ ’ਚ ਬਠਿੰਡਾ, ਮੋਗਾ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀ ਸ਼ਾਮਲ ਹੋਣਗੇ। ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਸਥਾਪਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਮੌਕੇ ’ਤੇ ਸੁਣਵਾਈ ਅਤੇ ਸਬੰਧਤ ਵਿਭਾਗਾਂ ਦੇ ਤਾਲਮੇਲ ਨਾਲ ਹੱਲ ਯਕੀਨੀ ਬਣਾਉਣਾ ਹੈ। ਮਿਲਣੀ ਦੌਰਾਨ ਪ੍ਰਵਾਸੀ ਪੰਜਾਬੀ ਜਾਇਦਾਦ, ਪਰਿਵਾਰਕ, ਪ੍ਰਸ਼ਾਸਨਿਕ, ਕਾਨੂੰਨੀ ਅਤੇ ਹੋਰ ਮਾਮਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਸੀਨੀਅਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੁਹਾਲੀ ਅਤੇ ਲੁਧਿਆਣਾ ’ਚ ਦੋ ਐੱਨਆਰਆਈ ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦੌਰਾਨ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ 26 ਅਗਸਤ ਨੂੰ ਬਠਿੰਡਾ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਸਬੰਧਤ ਅਧਿਕਾਰੀਆਂ ਸਾਹਮਣੇ ਰੱਖਣ ਦੀ ਅਪੀਲ ਕੀਤੀ।