ਐਨਐਸਕਿਊਐਫ਼ ਵੋਕੇਸ਼ਨਲ ਅਧਿਆਪਕਾਂ ਵੱਲੋਂ 8 ਅਕਤੂਬਰ ਨੂੰ ਮੋਹਾਲੀ ’ਚ ਧਰਨਾ ਦੇਣ ਦਾ ਐਲਾਨ ਐਨਐਸਕਿਊਐਫ਼ ਵੋਕੇਸ਼ਨਲ ਅਧਿਆਪਕਾਂ ਵੱਲੋਂ 8 ਅਕਤੂਬਰ ਨੂੰ ਮੋਹਾਲੀ ’ਚ ਧਰਨਾ ਦੇਣ ਦਾ ਐਲਾਨ
Publish Date: Mon, 05 Oct 2026 04:40 PM (IST)
Updated Date: Mon, 05 Oct 2026 04:41 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਐਨਐਸਕਿਊਐਫ਼ ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੇ 23 ਜ਼ਿਲ੍ਹਾ ਪ੍ਰਧਾਨਾਂ ਸਮੇਤ ਸੂਬਾ ਕਮੇਟੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਐਨਐਸਕਿਊਐਫ਼ ਵੋਕੇਸ਼ਨਲ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਗਈ। ਫਰੰਟ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਵੋਕੇਸ਼ਨਲ ਅਧਿਆਪਕਾਂ ਦੀ ਨੌਕਰੀ ਦੀ ਸੁਰੱਖਿਆ ਅਤੇ ਤਨਖਾਹ ਵਿੱਚ ਵਾਧਾ ਕਰਨਾ ਸ਼ਾਮਲ ਹੈ। ਆਗੂਆਂ ਅਨੁਸਾਰ ਸਰਕਾਰ ਵੱਲੋਂ ਸਿੱਖਿਆ ਵਿਭਾਗ ਨੂੰ ਐਨਐਸਕਿਊਐਫ਼ ਵੋਕੇਸ਼ਨਲ ਅਧਿਆਪਕਾਂ ਦੇ ਮਸਲੇ ਦਾ ਸਥਾਈ ਹੱਲ ਕਰਨ ਲਈ ਜਲਦ ਪ੍ਰਪੋਜ਼ਲ ਤਿਆਰ ਕਰਕੇ ਨੀਤੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਫਰੰਟ ਨੇ ਦੋਸ਼ ਲਾਇਆ ਕਿ ਇਸ ਦੇ ਬਾਵਜੂਦ ਵਿਭਾਗ ਵੱਲੋਂ ਪ੍ਰਪੋਜ਼ਲ ਤਿਆਰ ਕਰਨ ਅਤੇ ਉਸ ਨੂੰ ਅੱਗੇ ਭੇਜਣ ਦੀ ਪ੍ਰਕਿਰਿਆ ਵਿਚ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ। ਇਸ ਕਾਰਨ ਵੋਕੇਸ਼ਨਲ ਅਧਿਆਪਕਾਂ ਵਿੱਚ ਰੋਸ ਵਧ ਰਿਹਾ ਹੈ। ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਮਾਮਲਾ ਲਿਆ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਹੋ ਸਕਿਆ। ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਲੈਂਦਿਆਂ ਐਲਾਨ ਕੀਤਾ ਗਿਆ ਕਿ 8 ਅਕਤੂਬਰ, ਵੀਰਵਾਰ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ, ਮੋਹਾਲੀ ਦੇ ਦਫ਼ਤਰ ਸਾਹਮਣੇ ਪੱਕਾ ਧਰਨਾ ਲਗਾਇਆ ਜਾਵੇਗਾ। ਫਰੰਟ ਆਗੂਆਂ ਨੇ ਕਿਹਾ ਕਿ ਧਰਨੇ ਰਾਹੀਂ ਸਰਕਾਰ ਅਤੇ ਵਿਭਾਗ ਤੋਂ ਵੋਕੇਸ਼ਨਲ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਤੇ ਸਥਾਈ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ। ਮੀਟਿੰਗ ਵਿਚ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂ ਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਸੁਖਰਾਜਬੀਰ ਸਿੰਘ ਤਰਨ ਤਾਰਨ, ਗੁਰਵਿੰਦਰ ਸਿੰਘ ਅੰਮ੍ਰਿਤਸਰ, ਰਵਿੰਦਰ ਸਿੰਘ ਕੰਗ ਪਠਾਨਕੋਟ, ਰੁਪਿੰਦਰ ਸਿੰਘ ਮੋਹਾਲੀ, ਹੇਮੰਤ ਪਟਿਆਲਾ, ਵਰਿੰਦਰ ਮਾਨਸਾ, ਨਵਨੀਤ ਲੁਧਿਆਣਾ, ਹਰਮਿੰਦਰ ਸਿੰਘ ਗੁਰਦਾਸਪੁਰ, ਨਿਰਵੈਰ ਸਿੰਘ ਕਪੂਰਥਲਾ, ਲਵਦੀਪ ਹੋਸ਼ਿਆਰਪੁਰ, ਮਨਿੰਦਰ ਸਿੰਘ ਜਲੰਧਰ, ਰਾਜਪ੍ਰੀਤ ਫਾਜ਼ਿਲਕਾ, ਮਹਿਤਾਬ ਸਿੰਘ ਫਿਰੋਜ਼ਪੁਰ, ਮਨਪ੍ਰੀਤ ਸਿੰਘ ਮੁਕਤਸਰ ਸਾਹਿਬ, ਕਮਲਜੀਤ ਫਤਹਿਗੜ੍ਹ ਸਾਹਿਬ, ਰਮਨਦੀਪ ਮਾਲੇਰਕੋਟਲਾ, ਗਗਨਦੀਪ ਮੋਗਾ, ਧਰਮਿੰਦਰਾ ਮੋਗਾ, ਸਰਬਜੀਤ ਕੌਰ ਬਠਿੰਡਾ, ਕਰਨ ਮਾਨ ਬਠਿੰਡਾ, ਰਿਸ਼ੀ ਸੋਨੀ ਰੋਪੜ, ਗਗਨਦੀਪ ਗੁਰਦਾਸਪੁਰ, ਸੁਖਵੰਤ ਲੁਧਿਆਣਾ, ਤਰਸੇਮ ਫਾਜ਼ਿਲਕਾ, ਗੁਰਿੰਦਰ ਵੀਰ ਸਿੰਘ ਅੰਮ੍ਰਿਤਸਰ ਅਤੇ ਕੁਲਦੀਪ ਫਰੀਦਕੋਟ ਸਮੇਤ ਹੋਰ ਸਾਥੀ ਹਾਜ਼ਰ ਸਨ।