ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਇਕ ਗ੍ਰਿਫ਼ਤਾਰ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਇਕ ਗ੍ਰਿਫ਼ਤਾਰ
Publish Date: Tue, 06 Oct 2026 06:45 PM (IST)
Updated Date: Tue, 06 Oct 2026 06:47 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਥਾਣਾ ਕੋਤਵਾਲੀ ਪੁਲਿਸ ਨੇ ਵਾਹਨ ਚੋਰੀ ਦੇ ਮਾਮਲੇ ਨੂੰ ਸੁਲਝਾਉਂਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਵੱਲੋਂ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕੀਤੇ ਜਾਂਦੇ ਸਨ ਤੇ ਉਨ੍ਹਾਂ ਨੂੰ ਅੱਗੇ ਵੇਚਣ ਦੀ ਤਿਆਰੀ ਕੀਤੀ ਜਾਂਦੀ ਸੀ। ਪੁਲਿਸ ਵੱਲੋਂ ਮੁਲਜ਼ਮ ਤੋਂ ਹੋਰ ਵਾਹਨ ਚੋਰੀ ਦੀਆਂ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਕੋਤਵਾਲੀ ਦੇ ਐੱਸਐੱਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਵਲ ਹਸਪਤਾਲ ਵਿੱਚੋਂ ਰਾਜਪਾਲ ਸਿੰਘ ਦਾ ਮੋਟਰਸਾਈਕਲ ਚੋਰੀ ਹੋ ਗਿਆ ਸੀ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਚੋਰ ਦੀ ਭਾਲ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸਮੇਤ ਹੋਰ ਸਰੋਤਾਂ ਦੀ ਮਦਦ ਲਈ ਗਈ। ਜਾਂਚ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਸਿਵਲ ਹਸਪਤਾਲ ਵਿੱਚੋਂ ਮੋਟਰਸਾਈਕਲ ਚੋਰੀ ਕਰਨ ਦੀ ਵਾਰਦਾਤ ਨੂੰ ਜਸਪ੍ਰੀਤ ਸਿੰਘ ਉਰਫ਼ ਕਾਲੀ ਵਾਸੀ ਨੰਦਗੜ੍ਹ ਕੋਟੜਾ ਵੱਲੋਂ ਅੰਜਾਮ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਜਸਪ੍ਰੀਤ ਸਿੰਘ ਨੂੰ ਸਰਹਿੰਦ ਨਹਿਰ ਨੇੜਿਓਂ ਕਾਬੂ ਕਰ ਲਿਆ। ਐੱਸਐੱਚਓ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਉਸ ਨੇ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਨ ਦੀ ਗੱਲ ਕਬੂਲੀ। ਉਸ ਦੀ ਨਿਸ਼ਾਨਦੇਹੀ ’ਤੇ ਪੁਲਿਸ ਨੇ ਪੰਜ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਮੁਲਜ਼ਮ ਪੈਸਿਆਂ ਦੀ ਪੂਰਤੀ ਲਈ ਮੋਟਰਸਾਈਕਲ ਚੋਰੀ ਕਰਦਾ ਸੀ ਅਤੇ ਇਨ੍ਹਾਂ ਨੂੰ ਅੱਗੇ ਵੇਚਣ ਦੀ ਯੋਜਨਾ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਥਾਣਾ ਰਾਮਪੁਰਾ ਵਿੱਚ ਮਾਮਲਾ ਦਰਜ ਹੈ। ਉਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਵੱਲੋਂ ਮੁਲਜ਼ਮ ਕੋਲੋਂ 11 ਮੋਟਰਸਾਈਕਲ ਬਰਾਮਦ ਕੀਤੇ ਗਏ ਸਨ। ਐੱਸਐੱਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।