ਦੀਪਕ ਸ਼ਰਮਾ, ਬਠਿੰਡਾ : ਕਰੇਨ 'ਤੇ ਚੜ੍ਹ ਕੇ ਫਲੈਕਸ ਬੋਰਡ ਲਾ ਰਹੇ ਦਿਹਾੜੀਦਾਰ ਮਜ਼ਦੂਰ ਦੀ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆ ਕੇ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ ਤਿੰਨ ਹੋਰ ਮਜ਼ਦੂਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਉਕਤ ਮਜ਼ਦੂਰਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਸਬੰਧੀ ਪੁਲਿਸ ਨੇ ਕਰੇਨ ਚਾਲਕ ਦੇ ਖਿਲਾਫ ਲਾਪਰਵਾਹੀ ਵਰਤਦਿਆਂ ਹੋਇਆਂ ਇਕ ਵਿਅਕਤੀ ਦੀ ਮੌਤ ਦਾ ਕਾਰਨ ਬਣਨ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਮਿ੍ਤਕ ਦੀ ਪਤਨੀ ਦੇ ਬਿਆਨ ਲੈਣ ਤੋਂ ਬਾਅਦ ਅਮਲ ਵਿਚ ਲਿਆਂਦੀ ਹੈ। ਜਾਣਕਾਰੀ ਅਨੁਸਾਰ ਮਹਿੰਦਰ ਕੁਮਾਰ ਵਾਸੀ ਬੇਅੰਤ ਨਗਰ ਦਿਹਾੜੀਦਾਰ ਮਜ਼ਦੂਰ ਸੀ। ਸ਼ੁੱਕਰਵਾਰ ਨੂੰ ਉਕਤ ਵਿਅਕਤੀ ਫਲੈਕਸ ਬੋਰਡ ਲਾਉਣ ਲਈ ਦਿਹਾੜੀ 'ਤੇ ਗਿਆ ਸੀ। ਇਸ ਦੌਰਾਨ ਉਹ ਸਥਾਨਕ ਡੱਬਵਾਲੀ ਰੋਡ 'ਤੇ ਸਥਿਤ ਕਾਰਾਂ ਦੀ ਏਜੰਸੀ ਦੇ ਕੋਲ ਕਰੇਨ 'ਤੇ ਚੜ੍ਹ ਕੇ ਫਲੈਕਸ ਬੋਰਡ ਲਾ ਰਿਹਾ ਸੀ। ਇਸ ਦੌਰਾਨ ਕਰੇਨ ਚਾਲਕ ਗੁਰਚਰਨ ਸਿੰਘ ਨੇ ਲਾਪ੍ਰਵਾਹੀ ਵਰਤਦਿਆਂ ਹੋਇਆਂ ਕਰੇਨ ਨੂੰ ਬਿਜਲੀ ਦੀਆਂ ਤਾਰਾਂ ਦੇ ਕੋਲ ਕਰ ਦਿੱਤਾ, ਜਿਸ ਕਾਰਨ ਮਹਿੰਦਰ ਕੁਮਾਰ ਵਾਸੀ ਬੇਅੰਤ ਨਗਰ, ਤਰਸੇਮ ਸਿੰਘ ਵਾਸੀ ਮੁਲਤਾਨੀਆ, ਪ੍ਰਰੇਮ ਸਿੰਘ ਵਾਸੀ ਪੂਜਾ ਵਾਲਾ ਮੁਹੱਲਾ, ਅੰਮਿ੍ਤਪਾਲ ਸਿੰਘ ਵਾਸੀ ਿਢੱਲੋਂ ਬਸਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਸੰਸਥਾ ਦੇ ਵਰਕਰਾਂ ਨੇ ਜ਼ਖਮੀ ਹੋਏ ਮਜ਼ਦੂਰਾਂ ਨੂੰ ਸਿਵਲ ਹਸਪਤਾਲ ਬਠਿੰਡਾ 'ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਮਹਿੰਦਰ ਕੁਮਾਰ ਨੂੰ ਮਿ੍ਤਕ ਐਲਾਨ ਦਿੱਤਾ। ਇਸ ਸਬੰਧੀ ਹੌਲਦਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਤਨੀ ਬਿਮਲਾ ਰਾਣੀ ਦੇ ਬਿਆਨ 'ਤੇ ਕਥਿਤ ਦੋਸ਼ੀ ਗੁਰਚਰਨ ਸਿੰਘ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।