ਸੁਖਵਿੰਦਰ ਨਿੱਕੂ, ਸਰਦੂਲਗੜ੍ਹ : ਹਰਿਆਣਾ-ਪੰਜਾਬ ਦੀ ਹੱਦ ਤੇ ਪੈਂਦੇ ਪਿੰਡ ਆਹਲੂਪੁਰ ਵਿਖੇ ਸੜਕ ਹਾਦਸੇ ਵਿਚ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (33) ਪੁੱਤਰ ਹਰਦੇਵ ਸਿੰਘ ਪਿੰਡ ਸਾਹੋਕੇ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ, ਜੋ ਕਿ ਸਾਹੋਕੇ ਤੋਂ ਹਜ਼ੂਰ ਸਾਹਿਬ ਕੰਬਾਈਨ ਚਾਲਕ ਦੇ ਤੌਰ 'ਤੇ ਗਿਆ ਸੀ ਤੇ ਹੋਏ ਲਾਕਡਾਉਨ ਕਾਰਨ ਇਹ ਵਿਅਕਤੀ ਇੱਕ ਨਵਾਂ ਸਾਈਕਲ ਲੈ ਕੇ ਉਸ ਉੱਪਰ ਆਪਣੇ ਸਫ਼ਰ ਦੌਰਾਨ ਘਰ ਵਾਪਸ ਆ ਰਿਹਾ ਸੀ। ਜਿਸ ਨੂੰ ਰਸਤੇ 'ਚ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦਿੱਤੀ ਗਈ ਤੇ ਇਸ ਵਿਅਕਤੀ ਦੀ ਮੌਤ ਹੋ ਗਈ। ਪ੍ਰਰਾਪਤ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਅਜੇ ਕੁਵਾਰਾ ਸੀ, ਇਸ ਦੇ ਘਰ 'ਚ ਮਾਤਾ ਪਿਤਾ ਤੋਂ ਇਲਾਵਾ ਦੋ ਭੈਣਾਂ ਅਤੇ ਇੱਕ ਭਰਾ ਹੈ, ਸਾਰੇ ਭੈਣ ਭਰਾਵਾਂ ਤੋਂ ਵੱਡਾ ਹੋਣ ਕਰ ਕੇ ਘਰ ਦੀ ਸਾਰੀ ਜ਼ਿੰਮੇਵਾਰੀ ਇਸ ਉੱਪਰ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਉੱਤੇ ਪੁੱਜੇ ਸਰਦੂਲਗੜ ਦੇ ਡੀਐੱਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਮਿ੍ਤਕ ਮਜ਼ਦੂਰ ਜਿਸ ਦੀ ਪਛਣ ਸਾਹੋਕੇ ਨਿਵਾਸੀ ਦੇ ਤੌਰ 'ਤੇ ਹੋਈ ਹੈ ਜੋ ਕਿ ਉਸਦੇ ਮੋਬਾਈਲ ਰਾਹੀਂ ਪਤਾ ਲੱਗਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਵਿਅਕਤੀ ਕੋਲੋਂ ਮਿਲੀ ਟਿਕਟ ਤੋਂ ਪਤਾ ਲੱਗਾ ਹੈ ਕਿ ਇਹ 14 ਮਾਰਚ ਨੂੰ ਹਜ਼ੂਰ ਸਾਹਿਬ ਗਿਆ ਸੀ ਅਤੇ ਹੁਣ ਹਜ਼ੂਰ ਸਾਹਿਬ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਦੀ ਹਾਲਤ ਵੇਖ ਕੇ ਅਜਿਹਾ ਲੱਗਦਾ ਹੈ ਕਿ ਮਿ੍ਤਕ ਸੜਕ ਕੰਢੇ ਆਰਾਮ ਕਰ ਰਿਹਾ ਸੀ ਅਤੇ ਅਚਾਨਕ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆ ਕੇ ਇਸਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਉੱਪਰ ਮਾਮਲਾ ਦਰਜ ਕਰਨ ਉਪਰੰਤ ਇਸ ਮਾਮਲੇ ਦੀ ਛਾਣ ਬੀਣ ਸ਼ੁਰੂ ਕਰ ਦਿੱਤੀ ਹੈ।