ਮੰਡੀ ਲਾਧੂਕਾ : ਐਤਵਾਰ ਨੂੰ ਪਿੰਡ ਤਰੋਬੜ੍ਹੀ ਵਿਖੇ ਇਕ ਸਵਾਈਨ ਫਲੂ ਨਾਲ ਪੀੜਤ ਸ਼ੱਕੀ ਮਰੀਜ਼ ਦੀ ਮੌਤ ਹੋ ਗਈ। ਮਿ੍ਤਕ ਦੀ ਪਛਾਣ ਮਦਨ ਲਾਲ ਕੰਬੋਜ (51) ਪੁੱਤਰ ਪਰਸਾ ਰਾਮ ਵਜੋਂ ਹੋਈ ਹੈ। ਮਿ੍ਤਕ ਦੇ ਭਤੀਜੇ ਰਾਜੇਸ਼ ਨੇ ਦੱਸਿਆ ਕਿ ਉਹ ਮਦਨ ਲਾਲ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਲੈ ਗਏ ਸਨ ਪਰ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਸਵਾਈਨ ਫਲੂ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ, ਜਿਸ 'ਤੇ ਉਨ੍ਹਾਂ ਮਦਨ ਲਾਲ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਚਾਰ ਦਿਨ ਦੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਹ ਚਾਚਾ ਨੂੰ ਲੁਧਿਆਣਾ ਦੇ ਕਈ ਨਿੱਜੀ ਹਸਪਤਾਲਾਂ 'ਚ ਲੈ ਕੇ ਗਏ ਪਰ ਉਥੇ ਪ੍ਬੰਧਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਦਾਖਲ ਨਹੀਂ ਕੀਤਾ ਗਿਆ। ਮਦਨ ਲਾਲ ਦਾ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ।