ਪੱਤਰ ਪੇ੍ਰਕ, ਬਠਿੰਡਾ : ਥਾਣਾ ਕੋਟਫੱਤਾ ਦੇ ਪਿੰਡ ਬਘੇਰ ਚੜ੍ਹਤ ਸਿੰਘ ਵਾਲਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਗੰਭੀਰ ਰੂਪ 'ਚ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਵਿਅਕਤੀ ਨੂੰ ਇਲਾਜ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਪੀੜਤ ਵਿਅਕਤੀ ਦੇ ਬਿਆਨ 'ਤੇ ਕੁੱਟਮਾਰ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਠਾਣਾ ਸਿੰਘ ਵਾਸੀ ਬਗੈਰ ਚੜ੍ਹਤ ਸਿੰਘ ਵਾਲਾ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਪੰਜ ਜੁਲਾਈ ਨੂੰ ਸੁਖਮਨ ਸਿੰਘ ਵਾਸੀ ਬਗੈਰ ਚੜ੍ਹਤ ਸਿੰਘ ਵਾਲਾ ਅਤੇ ਹਰਜਿੰਦਰ ਸਿੰਘ ਵਾਸੀ ਦੀਪ ਨਗਰ ਬਠਿੰਡਾ ਨੇ ਉਸ ਦੇ ਘਰ 'ਚ ਦਾਖਲ ਹੋ ਕੇ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਪੀੜਤ ਵਿਅਕਤੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨਾਲ ਉਸ ਦਾ ਪੁਰਾਣਾ ਝਗੜਾ ਸੀ, ਜਿਸ ਦੀ ਰੰਜਿਸ 'ਚ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਵਿਅਕਤੀ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।