v> ਪੱਤਰ ਪ੍ਰੇਰਕ, ਬਠਿੰਡਾ : ਥਾਣਾ ਬਾਲਿਆਂਵਾਲੀ ਦੇ ਪਿੰਡ ਮੰਡੀ ਕਲਾਂ ਕੋਲ ਤੇਜ਼ ਰਫ਼ਤਾਰ ਟਰੱਕ ਅਤੇ ਟਰੈਕਟਰ ਟਰਾਲੀ ਦਰਮਿਆਨ ਹੋਈ ਟੱਕਰ ਵਿਚ ਟਰਾਲੀ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੇ ਸਾਥੀ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਟਰੈਕਟਰ ਚਾਲਕ ਦੀ ਸ਼ਿਕਾਇਤ ਤੇ ਟਰੱਕ ਚਾਲਕ ਖਿਲਾਫ਼ ਪਰਚਾ ਦਰਜ ਕੀਤਾ ਹੈ।ਇਸ ਸਬੰਧੀ ਏਐਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਨਾਨਕ ਸਿੰਘ ਵਾਸੀ ਪਿੰਡ ਤਰਮਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਬਿਆਨ ਦਰਜ ਕਰਾਏ ਹਨ ਕਿ 30 ਸਤੰਬਰ ਨੂੰ ਉਹ ਆਪਣੇ ਸਾਥੀਆਂ ਸਮੇਤ ਟਰੈਕਟਰ ਟਰਾਲੀ ਤੇ ਪਿੰਡ ਤਰਮਾਲਾ ਤੋਂ ਪਹੇਵਾ (ਹਰਿਆਣਾ )ਵੱਲ ਜਾ ਰਿਹਾ ਸੀ ਜਦ ਉਹ ਪਿੰਡ ਮੰਡੀ ਕਲਾਂ ਕੋਲ ਪਹੁੰਚੇ ਤਾਂ ਤੇਜ਼ ਰਫਤਾਰ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਅਤੇ ਉਸ ਦੇ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪੀੜਤ ਵਿਅਕਤੀ ਨੇ ਦੱਸਿਆ ਕਿ ਉਸ ਦੇ ਸਾਥੀ ਅਸ਼ੋਕ ਸਿੰਘ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਾਨਕ ਸਿੰਘ ਦੀ ਸ਼ਿਕਾਇਤ ਤੇ ਟਰੱਕ ਚਾਲਕ ਕੁਲਦੀਪ ਸਿੰਘ ਵਾਸੀ ਮੌੜ ਮੰਡੀ ਖਿਲਾਫ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Posted By: Tejinder Thind