1 ਕਿੱਲੋ 12 ਗ੍ਰਾਮ ਹੈਰੋਇਨ ਅਤੇ ਇਕ ਲੱਖ ਰੁਪਏ ਡਰੱਗ ਮਨੀ ਸਮੇਤ ਇਕ ਕਾਬੂ 1 ਕਿੱਲੋ 12 ਗ੍ਰਾਮ ਹੈਰੋਇਨ ਅਤੇ ਇਕ ਲੱਖ ਰੁਪਏ ਡਰੱਗ ਮਨੀ ਸਮੇਤ ਇਕ ਕਾਬੂ
Publish Date: Sat, 12 Sep 2026 05:44 PM (IST)
Updated Date: Sat, 12 Sep 2026 05:47 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 1 ਕਿੱਲੋ 12 ਗ੍ਰਾਮ ਹੈਰੋਇਨ ਅਤੇ ਇਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਥਾਣਾ ਕੈਨਾਲ ਕਲੋਨੀ ਵਿਖੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ 11 ਸਤੰਬਰ ਨੂੰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਬਾਦਲ ਪੁੱਲ ਦੇ ਨਾਲ ਲਾਅ ਕਾਲਜ ਨੇੜੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 1 ਕਿੱਲੋ 12 ਗ੍ਰਾਮ ਹੈਰੋਇਨ ਅਤੇ ਇਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਗਲੀ ਨੰਬਰ 4, ਹੰਸ ਨਗਰ, ਬਠਿੰਡਾ ਵਜੋਂ ਕੀਤੀ ਹੈ। ਉਸ ਖ਼ਿਲਾਫ਼ ਮੁਕੱਦਮਾ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮਨਜਿੰਦਰ ਸਿੰਘ ਖ਼ਿਲਾਫ਼ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੈਰੋਇਨ ਦੀ ਸਪਲਾਈ ਨਾਲ ਸਬੰਧਤ ਅੱਗੇ-ਪਿੱਛੇ ਦੇ ਲਿੰਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਕਾਰਵਾਈ ਐੱਸਐੱਸਪੀ ਬਠਿੰਡਾ ਸੁਹੇਲ ਕਾਸਿਮ ਮੀਰ ਦੀ ਰਹਿਨੁਮਾਈ ਹੇਠ, ਐੱਸਪੀ ਸਿਟੀ ਆਸਵੰਤ ਸਿੰਘ ਦੀ ਨਿਗਰਾਨੀ ਅਤੇ ਡੀਐੱਸਪੀ ਸਿਟੀ-1 ਅਮ੍ਰਿਤਪਾਲ ਭਾਟੀ ਦੀ ਅਗਵਾਈ ਵਿਚ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਟੀਮ ਵੱਲੋਂ ਕੀਤੀ ਗਈ।