ਪੰਜਾਬੀ ਜਾਗਰਣ ਪ੍ਰਤੀਨਿਧੀ, ਬਠਿੰਡਾ : ਵਿਆਹ ਦਾ ਝਾਂਸਾ ਦੇ ਕੇ ਇਕ ਮੁਟਿਆਰ ਨਾਲ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਜਦੋਂ ਕਿ ਦੋ ਅਜੇ ਫ਼ਰਾਰ ਚੱਲ ਰਹੇ ਹਨ। ਜ਼ਿਕਰਯੋਗ ਹੈ ਕਿ ਚਾਚੇ-ਭਤੀਜੇ ਨੇ ਵਿਆਹ ਦਾ ਝਾਂਸਾ ਦੇ ਕੇ ਪਿੰਡ ਿਢੱਲਵਾਂ ਕਲਾਂ ਦੀ 25 ਸਾਲਾਂ ਕੁੜੀ ਨਾਲ ਜਬਰ ਜਨਾਹ ਕੀਤਾ ਸੀ। ਥਾਣਾ ਕੋਟਫ਼ੱਤਾ ਪੁਲਿਸ ਨੇ ਜਗਤਾਰ ਸਿੰਘ ਪੁੱਤਰ ਕਾਕਾ ਸਿੰਘ ਤੇ ਉਸਦੇ ਭਤੀਜੇ ਕੁਲਦੀਪ ਸਿੰਘ ਕੀਪੀ ਪੁੱਤਰ ਹਰਫ਼ੂਲ ਸਿੰਘ ਵਾਸੀ ਮਾਨਸਾ ਖੁਰਦ ਖਿਲਾਫ਼ ਕੇਸ ਦਰਜ ਕੀਤਾ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਮੈਡੀਕਲ ਤੋਂ ਬਾਅਦ ਕੁੜੀ ਨਾਲ ਜਬਰ ਜਨਾਹ ਦੀ ਪੁਸ਼ਟੀ ਕੀਤੀ ਸੀ। ਪੁਲਿਸ ਨੇ ਕਥਿਤ ਦੋਸ਼ੀ ਜਗਤਾਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ। ਥਾਣਾ ਕੋਟਫੱਤਾ ਦੇ ਐੱਸਐੱਚਓ ਮਲਕੀਤ ਸਿੰਘ ਨੇ ਦੱਸਿਆ ਕਿ ਇਕ ਕਥਿਤ ਦੋਸ਼ੀ ਕੁਲਦੀਪ ਸਿੰਘ ਫਰਾਰ ਚੱਲ ਰਿਹਾ ਹੈ, ਜਿਸਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।