ਮਹਿਲਾ ਸਤਿਕਾਰ ਸਖੀਆਂ ਦਾ ਮਾਣ-ਸਨਮਾਨ ਸਮਾਗਮ ਕਰਵਾਇਆ ਮਹਿਲਾ ਸਤਿਕਾਰ ਸਖੀਆਂ ਦਾ ਮਾਣ-ਸਨਮਾਨ ਸਮਾਗਮ ਕਰਵਾਇਆ
Publish Date: Mon, 07 Sep 2026 04:29 PM (IST)
Updated Date: Mon, 07 Sep 2026 04:31 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਸੇਵਾਵਾਂ ਨਿਭਾਅ ਰਹੀਆਂ ਮਹਿਲਾ ਸਤਿਕਾਰ ਸਖੀਆਂ ਨੂੰ ਸਰਕਾਰ ਵੱਲੋਂ ਪਹਿਲੀ ਕਿਸ਼ਤ ਜਾਰੀ ਕੀਤੇ ਜਾਣ ਦੀ ਖੁਸ਼ੀ ਵਿੱਚ ਹਲਕਾ ਤਲਵੰਡੀ ਸਾਬੋ ਵਿਖੇ ਮਹਿਲਾ ਸਤਿਕਾਰ ਸਖੀਆਂ ਦੇ ਮਾਣ-ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਚੀਫ਼ ਵ੍ਹਿਪ ਪੰਜਾਬ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਸਰਕਾਰ ਵੱਲੋਂ ਪਹਿਲੀ ਕਿਸ਼ਤ ਜਾਰੀ ਹੋਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ, ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿਲਾ ਸਤਿਕਾਰ ਸਖੀਆਂ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਸਮਾਗਮ ਦੌਰਾਨ ਚੌਧਰੀ ਜਸਵਿੰਦਰ ਕੌਰ ਸਰਪੰਚ ਜਗ੍ਹਾ ਰਾਮ ਤੀਰਥ ਅਤੇ ਮੈਂਬਰ ਪੰਜਾਬ ਮਹਿਲਾ ਕਮਿਸ਼ਨ ਦੀ ਵਿਸ਼ੇਸ਼ ਮੌਜੂਦਗੀ ਰਹੀ। ਚੌਧਰੀ ਜਸਵਿੰਦਰ ਕੌਰ ਨੇ ਮਹਿਲਾ ਸਤਿਕਾਰ ਸਖੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮਹਿਲਾਵਾਂ ਦੀ ਭਾਗੀਦਾਰੀ ਤੋਂ ਬਿਨਾਂ ਸਮਾਜ ਦਾ ਸਰਵਪੱਖੀ ਵਿਕਾਸ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਬਣਦਾ ਮਾਣ-ਸਨਮਾਨ ਅਤੇ ਹੱਕ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਜੋਨ ਇੰਚਾਰਜ ਜਸਵਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਕਿਦਰਪਾਲ, ਜ਼ਿਲ੍ਹਾ ਵਾਈਸ ਪ੍ਰਧਾਨ ਚਰਨਜੀਤ ਕੌਰ ਸਮੇਤ ਵੱਖ-ਵੱਖ ਬਲਾਕਾਂ ਦੀਆਂ ਪ੍ਰਧਾਨ ਭੈਣਾਂ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਸਤਿਕਾਰ ਸਖੀਆਂ ਹਾਜ਼ਰ ਸਨ। ਸਮਾਗਮ ਦੌਰਾਨ ਸਖੀਆਂ ਦਾ ਮਾਣ-ਸਨਮਾਨ ਕਰਦਿਆਂ ਉਨ੍ਹਾਂ ਨੂੰ ਸਰਕਾਰ ਵੱਲੋਂ ਮਿਲੀ ਪਹਿਲੀ ਕਿਸ਼ਤ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਵਿੱਚ ਮਹਿਲਾ ਸਸ਼ਕਤੀਕਰਨ, ਸਰਕਾਰੀ ਯੋਜਨਾਵਾਂ ਅਤੇ ਮਹਿਲਾਵਾਂ ਦੀ ਸਮਾਜਿਕ ਭੂਮਿਕਾ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।