ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵੱਲੋਂ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵੱਲੋਂ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ
Publish Date: Mon, 07 Sep 2026 05:00 PM (IST)
Updated Date: Mon, 07 Sep 2026 05:01 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵੱਲੋਂ ਸੈਸ਼ਨ 2026-27 ਦੌਰਾਨ ਬੀਟੈੱਕ, ਡਿਪਲੋਮਾ, ਐੱਮਸੀਏ. ਅਤੇ ਬੀਸੀਏ. ਕੋਰਸਾਂ ਦੇ ਪਹਿਲੇ ਸਾਲ ਵਿੱਚ ਦਾਖਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਵਿਭਾਗ, ਅਕਾਦਮਿਕ ਪ੍ਰਬੰਧਾਂ ਅਤੇ ਕੈਂਪਸ ਵਿੱਚ ਉਪਲਬਧ ਸਹੂਲਤਾਂ ਤੋਂ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਵਿਭਾਗ ਦੇ ਮੁਖੀ ਡਾ. ਨਵਦੀਪ ਗੋਇਲ ਦੇ ਸੁਆਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਅਧਿਆਪਕਾਂ ਦੀ ਯੋਗ ਅਗਵਾਈ ਦਾ ਲਾਭ ਲੈ ਕੇ ਆਪਣੀ ਪੜ੍ਹਾਈ ਦੇ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰਨ ਲਈ ਸਿਰਤੋੜ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਕੈਂਪਸ ਡਾਇਰੈਕਟਰ ਪ੍ਰੋ. ਅਮਨਦੀਪ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਗਗਨਦੀਪ ਕੌਸ਼ਲ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਕਾਰਜਾਂ, ਪੜ੍ਹਾਈ ਦੇ ਢੰਗ ਅਤੇ ਵਿਭਾਗ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਵਿਦਿਆਰਥੀਆਂ ਦੀਆਂ ਵੱਖ-ਵੱਖ ਰੁਚੀਆਂ ਅਤੇ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਚਲਾਏ ਜਾ ਰਹੇ ਕਲੱਬਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਸਹਾਇਕ ਪ੍ਰੋਫੈਸਰ ਡਾ. ਮਨੋਜ ਕੁਮਾਰ ਨੇ ਐੱਨ.ਸੀ.ਸੀ. ਅਤੇ ਐੱਨ.ਐੱਸ.ਐੱਸ. ਦੀ ਮਹੱਤਤਾ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ, ਜਦਕਿ ਨੋਡਲ ਅਫ਼ਸਰ ਇੰਜੀ. ਪ੍ਰਦੀਪ ਜਿੰਦਲ ਨੇ ਪੋਸਟ-ਮੈਟ੍ਰਿਕ ਅਤੇ ਕੌਮੀ ਪੱਧਰ ਦੀਆਂ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਿਆ। ਪ੍ਰੋਗਰਾਮ ਦੀ ਸਮਾਪਤੀ ਇੰਜੀ. ਗਗਨਦੀਪ ਕੌਰ ਵੱਲੋਂ ਪੇਸ਼ ਕੀਤੇ ਧੰਨਵਾਦੀ ਮਤੇ ਨਾਲ ਹੋਈ। ਉਨ੍ਹਾਂ ਨੇ ਸਮੂਹ ਪਤਵੰਤਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦਾ ਸਮੂਹ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ ਹਾਜ਼ਰ ਸੀ।