ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਸੈਸ਼ਨ ਕਰਵਾਏ, ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ’ਚ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਸੈਸ਼ਨ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਸੈਸ਼ਨ ਕਰਵਾਏ
Publish Date: Sat, 29 Aug 2026 04:37 PM (IST)
Updated Date: Sat, 29 Aug 2026 04:40 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵਿਖੇ ਬਿਜ਼ਨਸ ਸਟੱਡੀਜ਼ ਅਤੇ ਯਾਦਵਿੰਦਰਾ ਸਾਇੰਸਿਜ਼ ਵਿਭਾਗ ਵੱਲੋਂ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਵੱਖ-ਵੱਖ ਓਰੀਐਂਟੇਸ਼ਨ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ। ਬਿਜ਼ਨਸ ਸਟੱਡੀਜ਼ ਵਿਭਾਗ ਦੇ ਬੀ.ਕਾਮ ਅਤੇ ਬੀਬੀਏ, ਜਦਕਿ ਯਾਦਵਿੰਦਰਾ ਸਾਇੰਸਿਜ਼ ਵਿਭਾਗ ਦੇ ਬੀਐੱਸਸੀ ਕੋਰਸ ਵਿੱਚ ਨਵੇਂ ਦਾਖਲ ਵਿਦਿਆਰਥੀਆਂ ਨੇ ਸੈਸ਼ਨਾਂ ਵਿੱਚ ਭਾਗ ਲਿਆ। ਓਰੀਐਂਟੇਸ਼ਨ ਸੈਸ਼ਨਾਂ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਫੈਕਲਟੀ ਅਤੇ ਸਹਿਪਾਠੀਆਂ ਨਾਲ ਜਾਣੂ ਕਰਵਾਉਣ ਦੇ ਨਾਲ-ਨਾਲ ਕੈਂਪਸ ਦੇ ਉਦੇਸ਼, ਇੱਥੇ ਚੱਲ ਰਹੇ ਵੱਖ-ਵੱਖ ਕੋਰਸਾਂ, ਵਿਭਾਗੀ ਕਮੇਟੀਆਂ ਅਤੇ ਵਿਦਿਆਰਥੀ ਗਤੀਵਿਧੀਆਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚਕਾਰ ਵਿਚਾਰ-ਵਟਾਂਦਰਾ ਵੀ ਹੋਇਆ। ਬਿਜ਼ਨਸ ਸਟੱਡੀਜ਼ ਵਿਭਾਗ ਦੇ ਸੈਸ਼ਨ ਦਾ ਸੰਚਾਲਨ ਡਾ. ਆਨੰਦ ਬਾਂਸਲ ਅਤੇ ਡਾ. ਅਮਨਦੀਪ ਕੌਰ ਦੀ ਅਕਾਦਮਿਕ ਕਮੇਟੀ ਵੱਲੋਂ ਕੀਤਾ ਗਿਆ। ਵਿਭਾਗ ਮੁਖੀ ਡਾ. ਨਰਿੰਦਰ ਕੌਰ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪੜ੍ਹਾਈ ਦੇ ਨਾਲ ਅਨੁਸ਼ਾਸਨ ਅਤੇ ਸਮਾਂ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਯਾਦਵਿੰਦਰਾ ਸਾਇੰਸਿਜ਼ ਵਿਭਾਗ ਦੇ ਅਧਿਆਪਕਾਂ ਨੇ ਵਿਭਾਗ ਮੁਖੀ ਡਾ. ਪ੍ਰੀਤੀ ਬਾਂਸਲ ਦੀ ਅਗਵਾਈ ਹੇਠ ਬੀ.ਐੱਸ.ਸੀ. ਵਿਦਿਆਰਥੀਆਂ ਦਾ ਸਵਾਗਤ ਕੀਤਾ। ਬਾਅਦ ਵਿੱਚ ਵਿਦਿਆਰਥੀਆਂ ਨੂੰ ਕੈਂਪਸ ਦਾ ਦੌਰਾ ਕਰਵਾਉਂਦਿਆਂ ਵੱਖ-ਵੱਖ ਵਿਭਾਗਾਂ ਅਤੇ ਉਪਲਬਧ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ।