ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ਦੇ ਲਾਭਪਾਤਰੀਆਂ ਨੂੰ ਮਾਲਕੀ ਦਸਤਾਵੇਜ਼ ਵੰਡੇ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ਦੇ ਲਾਭਪਾਤਰੀਆਂ ਨੂੰ ਮਾਲਕੀ ਦਸਤਾਵੇਜ਼ ਵੰਡੇ
Publish Date: Mon, 26 Oct 2026 04:16 PM (IST)
Updated Date: Mon, 26 Oct 2026 04:19 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਪਿੰਡ ਬਾਜਕ, ਲੂਲਬਾਈ ਅਤੇ ਚੱਕ ਅਤਰ ਸਿੰਘ ਵਾਲਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਘਰਾਂ ਦੀ ਮਾਲਕੀ ਨਾਲ ਸਬੰਧਤ ਦਸਤਾਵੇਜ਼ ਵੰਡੇ ਗਏ। ਇਸ ਸਕੀਮ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਸਥਿਤ ਘਰਾਂ ਅਤੇ ਜਗ੍ਹਾਵਾਂ ਦੇ ਮਾਲਕਾਂ ਨੂੰ ਮਾਲਕੀ ਦੇ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਦੀ ਮਾਲਕੀ ਨੂੰ ਸਰਕਾਰੀ ਰਿਕਾਰਡ ਵਿਚ ਦਰਜ ਕਰਕੇ ਦਸਤਾਵੇਜ਼ੀ ਸੁਰੱਖਿਆ ਦਿੱਤੀ ਜਾ ਸਕੇ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਘਰ ਹਰ ਪਰਿਵਾਰ ਦੀ ਮੁੱਢਲੀ ਲੋੜ ਹੋਣ ਦੇ ਨਾਲ-ਨਾਲ ਉਸ ਦੀ ਸੁਰੱਖਿਆ, ਸਨਮਾਨ ਅਤੇ ਭਵਿੱਖ ਨਾਲ ਵੀ ਜੁੜਿਆ ਹੁੰਦਾ ਹੈ। ਆਪਣੇ ਘਰ ਦੀ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੇ ਹੱਕਾਂ ਦੀ ਪਛਾਣ ਅਤੇ ਸੁਰੱਖਿਆ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਲਾਭਪਾਤਰੀਆਂ ਨੇ ਦਸਤਾਵੇਜ਼ ਮਿਲਣ ’ਤੇ ਖੁਸ਼ੀ ਪ੍ਰਗਟਾਈ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ, ਯੂਥ ਆਗੂ ਅਤੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਬਲਾਕ ਪ੍ਰਧਾਨ ਹਰਮਨਜੀਤ ਕੌਰ, ਸਰਪੰਚ ਜਗਤਾਰ ਸਿੰਘ ਬਾਜਕ, ਸਰਪੰਚ ਗੁਰਮੀਤ ਲੂਲਬਾਈ, ਸੰਦੀਪ ਸਿੰਘ ਧਾਲੀਵਾਲ, ਐਡਵੋਕੇਟ ਬਾਬੂ ਸਿੰਘ ਲੂਲਬਾਈ, ਸਰਪੰਚ ਚੱਕ ਅਤਰ ਸਿੰਘ, ਬਲਜਿੰਦਰ ਸਿੰਘ ਬੱਬੀ, ਦਿਲਬਾਗ ਸਿੰਘ, ਕੁਲਦੀਪ ਸਿੰਘ, ਮਾਸਟਰ ਸੁਖਰਾਜ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।