ਆਕਸਫੋਰਡ ਦੇ ਬੱਚਿਆਂ ਨੇ ਗੁਰਮਤਿ ਮੁਕਾਬਲੇ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਆਕਸਫੋਰਡ ਦੇ ਬੱਚਿਆਂ ਨੇ ਗੁਰਮਤਿ ਮੁਕਾਬਲੇ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ
Publish Date: Sat, 10 Oct 2026 05:46 PM (IST)
Updated Date: Sat, 10 Oct 2026 05:47 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਦਾ ਆਕਸਫੋਰਡ ਸਕੂਲ ਆਫ ਐਜੁਕੇਸ਼ਨ ਭਗਤਾ ਭਾਈਕਾ ਇੱਕ ਅਜਿਹੀ ਵਿਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਸਿਰਫ਼ ਅਕਾਦਮਿਕ ਵਿੱਚ ਹੀ ਨਹੀਂ ਬਲਕਿ ਹਰ ਖੇਤਰ ਦੇ ਚਮਕਦੇ ਸਿਤਾਰੇ ਹਨ। ਗੁਰਦੁਆਰਾ ਦੋਦਾ ਤਾਲ, ਗੁਰੂ ਕੀ ਢਾਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਮੁੱਖ ਰੱਖਦਿਆਂ ਦਸਤਾਰ ਸਜਾਉਣ, ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 20 ਸਕੂਲਾਂ ਦੇ 500 ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਆਕਸਫੋਰਡ ਦੀ ਸੱਤਵੀਂ ਜਮਾਤ ਦੇ ਵਿਦਿਆਰਥੀ ਜਸਰਾਜ ਸਿੰਘ ਨੇ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ 250 ਬੱਚਿਆਂ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਗੁਰਨੀਤ ਕੌਰ ਨੇ ਗੁਰਬਾਣੀ ਕੰਠ ਦੇ ਮੁਕਾਬਲੇ ਵਿੱਚ 60 ਬੱਚਿਆਂ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੀ ਸੰਸਥਾ ਦਾ ਮਾਣ ਵਧਾਇਆ ਹੈ। ਜਿਕਰਯੋਗ ਹੈ ਕਿ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦੱਸਵੀਂ (ਭੂਤਾਂ ਵਾਲਾ ਖੂਹ) ਭਗਤਾ ਵਿਖੇ ਸਹਿਜ ਪਾਠ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਅੰਮ੍ਰਿਤਪਾਨ ਸਮਾਗਮ ਵਿੱਚ ਕਰਨਵੀਰ ਸਿੰਘ ਜਮਾਤ ਚੌਥੀ ਅਤੇ ਧੰਨਾ ਸਿੰਘ ਜਮਾਤ ਸੱਤਵੀਂ ਦੇ ਵਿਦਿਆਰਥੀ ਅੰਮ੍ਰਿਤ ਪਾਨ ਕਰਕੇ ਸਿੰਘ ਸਜੇ ਹਨ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਪੁਜੀਸਨਾਂ ਪ੍ਰਾਪਤ ਕਰਨ ਅਤੇ ਅੰਮ੍ਰਿਤਪਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਗੁਰਬਾਣੀ ਦੀ ਅਧਿਆਪਿਕਾ ਸ੍ਰੀਮਤੀ ਕੁਲਵਿੰਦਰ ਕੌਰ ਨੂੰ ਵਧਾਈ ਦਿੱਤੀ। ਪੁਜ਼ੀਸ਼ਨਾਂ ਪ੍ਰਾਪਤ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ ਵਾਈਸ ਚੇਅਰਮੈਨ, ਰਾਜਵਿੰਦਰ ਸਿੰਘ ਸੋਢੀ ਜਨਰਲ ਸਕੱਤਰ, ਗੁਰਮੀਤ ਸਿੰਘ ਗਿੱਲ ਸਰਪੰਚ ਨੇ ਵਿਦਿਆਰਥੀਆਂ ਨੂੰ ਇਸ ਸਫਲਤਾ ਦੀ ਵਧਾਈ ਦਿੰਦੇ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ।