ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 9.25 ਲੱਖ ਮੀਟ੍ਰਿਕ ਟਨ ਤੋਂ ਪਾਰ ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 9.25 ਲੱਖ ਮੀਟ੍ਰਿਕ ਟਨ ਤੋਂ ਪਾਰ
Publish Date: Thu, 05 Nov 2026 06:21 PM (IST)
Updated Date: Thu, 05 Nov 2026 06:23 PM (IST)
ਹੁਣ ਤੱਕ 7.63 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ, ਕਿਸਾਨਾਂ ਨੂੰ 1662.28 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡਿਪਟੀ ਕਮਿਸ਼ਨਰ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ 4 ਨਵੰਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 84,237 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਨਾਲ ਹੁਣ ਤੱਕ ਕੁੱਲ ਆਮਦ 9,25,422 ਮੀਟ੍ਰਿਕ ਟਨ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੁੱਲ 7,63,494 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿੱਚ ਪਨਗ੍ਰੇਨ ਵੱਲੋਂ 3,30,001 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,72,076 ਮੀਟ੍ਰਿਕ ਟਨ, ਪਨਸਪ ਵੱਲੋਂ 1,65,972 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 95,445 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਨਾਲੋ-ਨਾਲ ਯਕੀਨੀ ਬਣਾਈ ਜਾ ਰਹੀ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 1662.28 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਲਈ ਕਿਸਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।