ਪਰਮਜੀਤ ਪੰਮਾ ਬਠਿੰਡਾ ਦਿਹਾਤੀ ਤੋਂ ਬਲਾਕ ਪ੍ਰਧਾਨ ਨਿਯੁਕਤ ਪਰਮਜੀਤ ਪੰਮਾ ਬਠਿੰਡਾ ਦਿਹਾਤੀ ਤੋਂ ਬਲਾਕ ਪ੍ਰਧਾਨ ਨਿਯੁਕਤ
Publish Date: Sat, 17 Oct 2026 04:45 PM (IST)
Updated Date: Sat, 17 Oct 2026 04:48 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟ ਫੱਤਾ ਬਠਿੰਡਾ ਦਿਹਾਤੀ ਹਲਕੇ ਵਿਚ ਪਰਮਜੀਤ ਸਿੰਘ ਪੰਮਾ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਪੰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਦਾ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਦੌਰਾਨ ਪਾਰਟੀ ਆਗੂਆਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰ ਲਗਾਤਾਰ ਯਤਨਸ਼ੀਲ ਹਨ। ਇਸ ਮੌਕੇ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਹਰਜੀਤ ਸਿੰਘ ਚਹਿਲ, ਬੀ.ਸੀ. ਵਿੰਗ ਦੇ ਬਲਾਕ ਪ੍ਰਧਾਨ ਗੋਰਾ ਸਿੰਘ, ਮੀਡੀਆ ਇੰਚਾਰਜ ਤੇ ਸਾਬਕਾ ਕੌਂਸਲਰ ਜਗਰੂਪ ਸਿੰਘ ਗਿੱਲ, ਮੌਜੂਦਾ ਐੱਮ.ਸੀ. ਟੇਕ ਸਿੰਘ ਸਰਪੰਚ, ਵਾਰਡ ਇੰਚਾਰਜ ਜੁੰਮਾ ਸਿੰਘ, ਸਾਬਕਾ ਕੌਂਸਲਰ ਜਲੰਧਰ ਸਿੰਘ, ਜਰਨੈਲ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਰਤੜਾ, ਸੁਰਜੀਤ ਸਿੰਘ ਰੱਖੜਾ, ਕੁਲਦੀਪ ਸਿੰਘ ਨੰਦ ਕਾ, ਦਲਵੀਰ ਸਿੰਘ ਪੱਪੀ, ਸੁਖਰਾਜ ਸਿੰਘ, ਜਲੌਰ ਸਿੰਘ ਗੱਗਾ, ਲਖਵਿੰਦਰ ਸਿੰਘ, ਗੁਰਜੰਟ ਸਿੰਘ, ਨਰਦੇਵ ਸਿੰਘ ਕਾਲਾ, ਬਲਜਿੰਦਰ ਸਿੰਘ ਲਾਲਾ, ਭੋਲਾ ਸਿੰਘ ਮੀਰਾਬ, ਪਰਗਟ ਸਿੰਘ, ਸੁਖਜਿੰਦਰ ਝੱਬਰ, ਬਲਜਿੰਦਰ ਗਿੱਲ, ਜਗਸੀਰ ਸਿੰਘ ਖਾਲਸਾ, ਸੁਖਮੰਦਰ ਸਿੰਘ ਕਲੱਬ ਪ੍ਰਧਾਨ, ਗੁਰਮੇਲ ਸਿੰਘ ਪੰਚ, ਬਲਜਿੰਦਰ ਸਿੰਘ ਖਿੱਲੂ ਕਾ, ਭੋਲਾ ਸਿੰਘ ਖਿੱਲੂ ਕਾ, ਖੁਸ਼ਵਿੰਦਰ ਸਿੰਘ ਕੋਹਲੇ ਕਾ, ਬੱਬੂ ਸਿੰਘ, ਬਲਜਿੰਦਰ ਸਿੰਘ ਸੁਸਾਇਟੀ ਪ੍ਰਧਾਨ, ਜਗਦੇਵ ਸਿੰਘ, ਕੁਲਦੀਪ ਮਿਸਤਰੀ, ਰਾਜ ਮਰਾਜਕਾ, ਲਾਭ ਸਿੰਘ ਅਤੇ ਮਲਕੀਤ ਬੁੱਟਰ ਸਮੇਤ ਹੋਰ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਰਮਜੀਤ ਸਿੰਘ ਪੰਮਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।