ਕਾਲ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਦੀ ਰਾਸ਼ਟਰੀ ਸਿੰਪੋਜ਼ੀਅਮ ’ਚ ਸ਼ਮੂਲੀਅਤ ਕਾਲ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਦੀ ਰਾਸ਼ਟਰੀ ਸਿੰਪੋਜ਼ੀਅਮ ਵਿਚ ਸ਼ਮੂਲੀਅਤ
Publish Date: Mon, 02 Nov 2026 04:49 PM (IST)
Updated Date: Mon, 02 Nov 2026 04:50 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਰਾਸ਼ਟਰੀ ਸਿੰਪੋਜ਼ੀਅਮ ਵਿਚ ਸਰਗਰਮ ਸ਼ਮੂਲੀਅਤ ਕੀਤੀ ਗਈ। ਇਸ ਰਾਸ਼ਟਰੀ ਪੱਧਰ ਦੇ ਸਮਾਗਮ ਵਿਚ ਵਿਭਾਗ ਦੇ 30 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਟ੍ਰੋਕ ਦੀ ਰੋਕਥਾਮ, ਦਿਲ ਦੀ ਸਿਹਤ ਤੇ ਨਿਊਰੋਲੋਜੀਕਲ ਇਲਾਜ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਫਿਜ਼ੀਓਥੈਰੇਪੀ ਦੇ ਖੇਤਰ ਵਿਚ ਹੋ ਰਹੀਆਂ ਆਧੁਨਿਕ ਖੋਜਾਂ ਤੋਂ ਜਾਣੂ ਕਰਵਾਉਣਾ ਸੀ। ਸਿੰਪੋਜ਼ੀਅਮ ਦੌਰਾਨ ਵਿਦਿਆਰਥੀਆਂ ਨੇ ਖੋਜ ਪੱਤਰ ਪੇਸ਼ ਕਰਨ ਅਤੇ ਪੋਸਟਰ ਪ੍ਰਦਰਸ਼ਨੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਨਾਲ ਉਨ੍ਹਾਂ ਦੀ ਵਿਗਿਆਨਕ ਸੰਚਾਰ ਕਲਾ, ਆਲੋਚਨਾਤਮਕ ਸੋਚ ਅਤੇ ਖੋਜ ਪ੍ਰਤੀ ਰੁਚੀ ਨੂੰ ਉਤਸ਼ਾਹ ਮਿਲਿਆ। ਇਸ ਸਮਾਗਮ ਦੌਰਾਨ ਅਕਾਲ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਦੀ ਮੁਖੀ ਡਾ. ਨਵਜੋਤ ਕੌਰ ਨੂੰ ਵਿਗਿਆਨਕ ਸੈਸ਼ਨ ਦੀ ਪ੍ਰਧਾਨਗੀ ਕਰਨ ਲਈ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀਆਂ ਅਕਾਦਮਿਕ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਰਾਸ਼ਟਰੀ ਸਮਾਗਮ ਨੇ ਬੀਪੀਟੀ ਦੇ ਤੀਜੇ ਤੇ ਚੌਥੇ ਸਾਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸੰਸਥਾਵਾਂ ਦੇ ਖੋਜਕਾਰਾਂ, ਮਾਹਿਰਾਂ ਤੇ ਸਿਹਤ ਸੰਭਾਲ ਖੇਤਰ ਨਾਲ ਜੁੜੇ ਪੇਸ਼ੇਵਰਾਂ ਨਾਲ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਪ੍ਰਦਾਨ ਕੀਤਾ। ਇਸ ਦੌਰੇ ਨਾਲ ਵਿਦਿਆਰਥੀਆਂ ਦੇ ਕਲੀਨਿਕਲ ਗਿਆਨ ਤੇ ਖੋਜ ਸਬੰਧੀ ਹੁਨਰਾਂ ’ਚ ਵਾਧਾ ਹੋਣ ਦੇ ਨਾਲ ਅਕਾਲ ਯੂਨੀਵਰਸਿਟੀ ਦੀ ਅਕਾਦਮਿਕ ਪਛਾਣ ਨੂੰ ਵੀ ਹੋਰ ਮਜ਼ਬੂਤੀ ਮਿਲੀ।