ਪਰਵਿੰਦਰ ਸਿੰਘ ਪਦਉੱਨਤ ਹੋ ਕੇ ਬਣੇ ਡੀਐੱਸਪੀ
ਪਰਵਿੰਦਰ ਸਿੰਘ ਪਦਉੱਨਤ ਹੋ ਕੇ ਬਣੇ ਡੀਐੱਸਪੀ
Publish Date: Wed, 04 Nov 2026 04:22 PM (IST)
Updated Date: Wed, 04 Nov 2026 04:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ ਪੰਜਾਬ ਪੁਲਿਸ ਵਿੱਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਪਰਵਿੰਦਰ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਡੀਐੱਸਪੀ ਵਜੋਂ ਪਦਉੱਨਤ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਬਠਿੰਡਾ ਸੁਹੇਲ ਕਾਸਿਮ ਮੀਰ ਨੇ ਐੱਸਪੀ ਹੈੱਡਕੁਆਰਟਰ ਜਗਦੀਸ਼ ਬਿਸ਼ਨੋਈ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਮੋਢਿਆਂ ’ਤੇ ਨਵੇਂ ਰੈਂਕ ਦੇ ਸਟਾਰ ਲਗਾ ਕੇ ਵਧਾਈ ਦਿੱਤੀ। ਪਰਵਿੰਦਰ ਸਿੰਘ ਦੀ ਇਸ ਪਦਉੱਨਤੀ ਨੂੰ ਉਨ੍ਹਾਂ ਦੀ ਲੰਬੇ ਸਮੇਂ ਦੀ ਮਿਹਨਤ, ਲਗਨ ਅਤੇ ਪੁਲਿਸ ਵਿਭਾਗ ਪ੍ਰਤੀ ਸਮਰਪਣ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੇ ਜਿਲੇ ਦੇ ਵੱਖ ਵੱਖ ਥਾਣਿਆਂ ਵਿੱਚ ਐਸਐਚਓ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਆਪਣੀ ਸੇਵਾ ਦੌਰਾਨ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਇਆ ਹੈ। ਡੀਐੱਸਪੀ ਵਜੋਂ ਤਰੱਕੀ ਮਿਲਣ ਨਾਲ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਹੋਰ ਵਾਧਾ ਹੋਇਆ ਹੈ। ਇਸ ਮੌਕੇ ਪਰਵਿੰਦਰ ਸਿੰਘ ਨੇ ਡੀਜੀਪੀ ਪੰਜਾਬ ਗੌਰਵ ਯਾਦਵ, ਡੀਆਈਜੀ ਹਰਜੀਤ ਸਿੰਘ, ਐੱਸਐੱਸਪੀ ਸੁਹੇਲ ਕਾਸਿਮ ਮੀਰ ਅਤੇ ਐੱਸਪੀ ਜਗਦੀਸ਼ ਬਿਸ਼ਨੋਈ ਸਮੇਤ ਸਮੂਹ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਪੁਲਿਸ ਵਿਭਾਗ ਵੱਲੋਂ ਸੌਂਪੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਵਚਨਬੱਧ ਰਹਿਣਗੇ।