ਛਿਮਾਹੀ ਪ੍ਰੀਖਿਆਵਾਂ ’ਚ ਪਾਥਫਾਈਂਡਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਛਿਮਾਹੀ ਪ੍ਰੀਖਿਆਵਾਂ ’ਚ ਪਾਥਫਾਈਂਡਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Publish Date: Tue, 29 Sep 2026 05:40 PM (IST)
Updated Date: Tue, 29 Sep 2026 05:42 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪਾਥਫਾਈਂਡਰ ਗਲੋਬਲ ਸਕੂਲ ਵਿਖੇ ਪੇਰੇਂਟਸ-ਟੀਚਰ ਮੀਟਿੰਗ (ਪੀਟੀਐਮ) ਦਾ ਆਯੋਜਨ ਉਤਸ਼ਾਹਪੂਰਵਕ ਮਾਹੌਲ ਵਿੱਚ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੀਆਂ ਛਿਮਾਹੀ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ। ਪ੍ਰੀਖਿਆਵਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਅੰਕ ਹਾਸਲ ਕੀਤੇ ਅਤੇ ਆਪਣੀ ਮਿਹਨਤ ਦਾ ਪ੍ਰਗਟਾਵਾ ਕੀਤਾ। ਨਤੀਜਿਆਂ ਦਾ ਐਲਾਨ ਕਰਦਿਆਂ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਈਸੂ ਬਾਂਸਲ ਨੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਪ੍ਰਿੰਸੀਪਲ ਨੇ ਕਿਹਾ ਕਿ ਛਿਮਾਹੀ ਪ੍ਰੀਖਿਆਵਾਂ ਦੇ ਨਤੀਜੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਲਗਨ ਤੇ ਮਿਹਨਤ ਦਾ ਨਤੀਜਾ ਹਨ। ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨਾ ਹੈ। ਪੀਟੀਐਮ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਪੜ੍ਹਾਈ ਅਤੇ ਸੁਧਾਰ ਲਈ ਲੋੜੀਂਦੇ ਨੁਕਤਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮਾਪਿਆਂ ਨੇ ਸਕੂਲ ਦੇ ਪੜ੍ਹਾਈ ਦੇ ਮਿਆਰ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕੀ ਕਮੇਟੀ ਨੇ ਸਮੂਹ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।