ਸੇਂਟ ਜ਼ੇਵੀਅਰਜ਼ ਸਕੂਲ ’ਚ ਗੂੰਜਿਆ ਦੇਸ਼ ਭਗਤੀ ਦਾ ਜਜ਼ਬਾ ਸੇਂਟ ਜ਼ੇਵੀਅਰਜ਼ ਸਕੂਲ ’ਚ ਗੂੰਜਿਆ ਦੇਸ਼ ਭਗਤੀ ਦਾ ਜਜ਼ਬਾ
Publish Date: Fri, 14 Aug 2026 04:19 PM (IST)
Updated Date: Fri, 14 Aug 2026 04:20 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਸੇਂਟ ਜ਼ੇਵੀਅਰਜ਼ ਸਕੂਲ ਰਾਮਪੁਰਾ ਫੂਲ ਦੇ ਕਿੰਡਰਗਾਰਟਨ ਵਿੰਗ ਵੱਲੋਂ ‘ਕੁਰਬਾਨੀ ਦਾ ਵਿਰਸਾ, ਭਵਿੱਖ ਦੀ ਆਸ’ ਥੀਮ ਤਹਿਤ ਸਵਤੰਤਰਤਾ ਦਿਵਸ ਮਨਾਇਆ ਗਿਆ। ਸਮਾਗਮ ਵਿਚ ਐੱਲਕੇਜੀ ਅਤੇ ਯੂਕੇਜੀ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਵੱਲੋਂ ਹੱਥੀਂ ਤਿਆਰ ਕੀਤੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ ਅਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਦੇ ਸਵਾਗਤ ਨਾਲ ਹੋਈ। ਬੱਚਿਆਂ ਨੇ ਤਿਰੰਗੇ ਰੰਗਾਂ ਦੀਆਂ ਟੋਪੀਆਂ ਤੇ ਬੈਜ ਪਹਿਨਾ ਕੇ ਸਕੂਲ ਅਧਿਕਾਰੀਆਂ ਦਾ ਸਵਾਗਤ ਕੀਤਾ। ਇਸ ਉਪਰੰਤ ਵਿਦਿਆਰਥੀਆਂ ਨੇ ਬਾਲ ਨਾਲ ਮਾਸ ਪੀਟੀ ਕਰਕੇ ਸਰੀਰਕ ਤਾਕਤ, ਅਨੁਸ਼ਾਸਨ ਅਤੇ ਸੰਤੁਲਨ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ‘ਵੰਦੇ ਮਾਤਰਮ’, ‘ਮਾਂ ਸੇ ਹੈ ਮਿੱਟੀ’ ਅਤੇ ‘ਹੈਪੀ ਚਿਲਡਰਨ ਇਨ ਫਰੀ ਇੰਡੀਆ’ ਗੀਤਾਂ ’ਤੇ ਦੇਸ਼ ਭਗਤੀ ਨਾਲ ਭਰਪੂਰ ਡਾਂਸ ਪੇਸ਼ ਕੀਤਾ। ਬੱਚਿਆਂ ਨੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਮਹਾਤਮਾ ਗਾਂਧੀ, ਮੰਗਲ ਪਾਂਡੇ, ਝਾਂਸੀ ਦੀ ਰਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਦੇ ਰੂਪ ਧਾਰ ਕੇ ਦੇਸ਼ ਭਗਤੀ ਦਾ ਮਾਹੌਲ ਸਿਰਜ ਦਿੱਤਾ। ਉਨ੍ਹਾਂ ਵੱਲੋਂ ਹੱਥੀਂ ਤਿਆਰ ਕੀਤਾ ਭਾਰਤ ਦੇ ਨਕਸ਼ੇ ਦਾ ਮਾਡਲ ਵੀ ਪ੍ਰਿੰਸੀਪਲ ਨੂੰ ਭੇਟ ਕੀਤਾ ਗਿਆ। ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ ਨੇ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਂਦਿਆਂ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਕਿਹਾ ਕਿ ਇਮਾਨਦਾਰੀ ਨਾਲ ਆਪਣੇ ਫਰਜ਼ ਨਿਭਾਉਣਾ ਵੀ ਸੱਚੀ ਦੇਸ਼ ਭਗਤੀ ਹੈ। ਉਨ੍ਹਾਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਕੋਆਰਡੀਨੇਟਰ ਮੈਡਮ ਅੰਜੂ ਬਾਲਾ ਤੇ ਮੈਡਮ ਪ੍ਰੇਮ ਲਤਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।