ਗੁਰਤੇਜ ਸਿੰਘ ਸਿੱਧੂ, ਬਿਠੰਡਾ - ਵਿਜੀਲੈਂਸ ਵਿਭਾਗ ਦੀ ਟੀਮ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਨੂੰ ਗਿ੫ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਵਿਜੀਲੈਂਸ ਦੇ ਡੀਐੱਸਪੀ ਮਨਜੀਤ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਹਲਕਾ ਕਾਲਝਰਾਣੀ ਦੇ ਪਟਵਾਰੀ ਸੁਖਦੇਵ ਸਿੰਘ ਨੂੰ ਕਿਸਾਨ ਤੋਂ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗਿ੫ਫ਼ਤਾਰ ਕੀਤਾ ਹੈ। ਜਦੋਂ ਵਿਜੀਲੈਂਸ ਟੀਮ ਨੇ ਛਾਪਾਮਾਰੀ ਕੀਤੀ ਤਾਂ ਪਟਵਾਰੀਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪਟਵਾਰੀਆਂ ਨੇ ਦੋਸ਼ ਲਾਇਆ ਕਿ ਸੁਖਦੇਵ ਸਿੰਘ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਾਲਝਰਾਣੀ ਦੇ ਜਸਵੀਰ ਸਿੰਘ ਨੇ ਪੈਸੇ ਪਟਵਾਰੀ ਦੇ ਪੈਰਾਂ ਵਿਚ ਸੁੱਟ ਦਿੱਤੇ ਸਨ।

ਵਿਜੀਲੈਂਸ ਦਾ ਪੱਖ

ਜਦਕਿ ਵਿਜੀਲੈਂਸ ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਦਾਅਵਾ ਕੀਤਾ ਹੈ ਕਿ ਕਿਸਾਨ ਜਸਵੀਰ ਸਿੰਘ ਨੇ ਆਪਣੇ ਭਰਾ ਚਰਨਜੀਤ ਸਿੰਘ ਨਾਲ ਜ਼ਮੀਨ ਦਾ ਤਬਾਦਲਾ ਕੀਤਾ ਸੀ। ਉਸ ਨੇ ਸਾਰੇ ਕਾਗਜ਼ ਪੱਤਰ ਤਿਆਰ ਕਰਨ ਮਗਰੋਂ ਇੰਤਕਾਲ ਮਨਜ਼ੂਰ ਕਰਵਾਉਣ ਲਈ ਪਟਵਾਰੀ ਸੁਖਦੇਵ ਸਿੰਘ ਨਾਲ ਸੰਪਰਕ ਕੀਤਾ। ਪਟਵਾਰੀ ਨੇ ਇੰਤਕਾਲ ਮਨਜ਼ੂਰ ਕਰਵਾਉਣ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਜਸਵੀਰ ਸਿੰਘ ਨੇ 2 ਹਜ਼ਾਰ ਰੁਪਏ ਮੌਕੇ 'ਤੇ ਦੇ ਦਿੱਤੇ ਤੇ 'ਬਾਕੀ' 8 ਹਜ਼ਾਰ ਰੁਪਏ ਦੇਣ ਆਇਆ ਸੀ। ਡੀਐੱਸਪੀ ਵਿਜੀਲੈਂਸ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਰਕਾਰੀ ਗਵਾਹ ਡਾ. ਅਸ਼ੀਸ਼ ਬਾਹੀਆ ਤੇ ਡਾ. ਮੋਹਿਤ ਦੀ ਹਾਜ਼ਰੀ ਵਿਚ ਸੁਖਦੇਵ ਸਿੰਘ ਪਟਵਾਰੀ ਨੂੰ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੫ਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਟਵਾਰੀ ਸੁਖਦੇਵ ਸਿੰਘ ਖ਼ਿਲਾਫ਼ ਭਿ੫ਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਦੂਜੇ ਪਾਸੇ ਪਟਵਾਰੀਆਂ ਨੇ ਇਸ ਦਾ ਸਖ਼ਤ ਵਿਰੋਧ ਕਰਦਿਆਂ ਸੁਖਦੇਵ ਸਿੰਘ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਹੈ। ਪਟਵਾਰੀਆਂ ਨੇ ਇਸ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ।