ਕਲਮ ਛੋੜ ਹੜਤਾਲ 21 ਅਗਸਤ ਤੱਕ ਵਧੀ, ਡੀਏ ਰੋਕਣ ਵਾਲੇ ਪੱਤਰ ਦੀਆਂ ਕਾਪੀਆਂ ਫੂਕਣਗੇ ਮੁਲਾਜ਼ਮ ਦੋ ਦਿਨਾਂ ਦੀ ਹੜਤਾਲ ਕਾਰਨ ਤਹਿਸੀਲਾਂ ਵਿੱਚ ਰਜਿਸਟਰੀਆਂ ਸਮੇਤ ਕਈ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਸੇਵਾ ਕੇਂਦਰਾਂ ਵਿੱਚ ਵੀ ਵੱਖ-ਵੱਖ ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਦੀ ਜਾਂਚ ਅਤੇ ਨਿਪਟਾਰੇ ’ਤੇ ਅਸਰ ਪਿਆ ਹੈ, ਜਿਸ ਕਾਰਨ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀਏ ਦੇ ਬਕਾਏ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਲੰਬਿਤ ਸੇਵਾ ਸਬੰਧੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹੜਤਾਲ ਦੇ ਅਗਲੇ ਪੜਾਅ ਬਾਰੇ ਫੈਸਲਾ ਲੈਣ ਲਈ 22 ਅਗਸਤ ਨੂੰ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ।
Publish Date: Wed, 19 Aug 2026 04:07 PM (IST)
Updated Date: Wed, 19 Aug 2026 04:09 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਕਲਮ ਛੋੜ ਹੜਤਾਲ ਨੂੰ 21 ਅਗਸਤ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। 18 ਅਗਸਤ ਨੂੰ ਹੋਈ ਆਨਲਾਈਨ ਐਮਰਜੈਂਸੀ ਮੀਟਿੰਗ ਦੌਰਾਨ ਸੂਬਾ ਪੱਧਰੀ ਆਗੂਆਂ, ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਨੇ 17 ਅਤੇ 18 ਅਗਸਤ ਨੂੰ ਕੀਤੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਨੂੰ 100 ਫੀਸਦੀ ਸਫਲ ਦੱਸਦਿਆਂ ਇਸ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ। ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਨੇ ਦੱਸਿਆ ਕਿ ਬਹੁਮਤ ਨਾਲ ਹੜਤਾਲ 21 ਅਗਸਤ ਤੱਕ ਜਾਰੀ ਰੱਖਣ ’ਤੇ ਸਹਿਮਤੀ ਬਣੀ ਹੈ। ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਪੰਜਾਬ ਸਰਕਾਰ ਵੱਲੋਂ 17 ਅਗਸਤ ਨੂੰ ਜਾਰੀ ਕੀਤੇ ਡੀਏ ’ਤੇ ਰੋਕ ਲਗਾਉਣ ਸਬੰਧੀ ਪੱਤਰ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ। ਦੋ ਦਿਨਾਂ ਦੀ ਹੜਤਾਲ ਕਾਰਨ ਤਹਿਸੀਲਾਂ ਵਿੱਚ ਰਜਿਸਟਰੀਆਂ ਸਮੇਤ ਕਈ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਸੇਵਾ ਕੇਂਦਰਾਂ ਵਿੱਚ ਵੀ ਵੱਖ-ਵੱਖ ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਦੀ ਜਾਂਚ ਅਤੇ ਨਿਪਟਾਰੇ ’ਤੇ ਅਸਰ ਪਿਆ ਹੈ, ਜਿਸ ਕਾਰਨ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀਏ ਦੇ ਬਕਾਏ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਲੰਬਿਤ ਸੇਵਾ ਸਬੰਧੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹੜਤਾਲ ਦੇ ਅਗਲੇ ਪੜਾਅ ਬਾਰੇ ਫੈਸਲਾ ਲੈਣ ਲਈ 22 ਅਗਸਤ ਨੂੰ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ।