- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਪਾਲ ਸਿੰਘ ਕੋਟ ਫੱਤਾ ਦੇ ਕੰਮਾਂ ਤੋਂ ਹਲਕੇ ਦੇ ਲੋਕ ਖੁਸ਼ : ਪਰਮਜੀਤ ਸਿੰਘ ਪੰਮਾ

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ
ਕੋਟ ਫੱਤਾ
ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟ ਫੱਤਾ ਵੱਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਲੋਕ ਸੰਤੁਸ਼ਟ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਕੋਟਸ਼ਮੀਰ ਨੇ ਕੀਤਾ। ਉਨ੍ਹਾਂ ਕਿਹਾ ਕਿ ਗੋਪਾਲ ਸਿੰਘ ਕੋਟ ਫੱਤਾ ਵੱਲੋਂ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਉਹ ਪਾਰਟੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਰੱਖੀਆਂ ਜਾ ਰਹੀਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ।ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਮਾਮਲਿਆਂ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਇੰਚਾਰਜ ਵੱਲੋਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀ ਪਹੁੰਚ ਕਾਰਨ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਰੋਸਾ ਵਧਿਆ ਹੈ।ਉਨ੍ਹਾਂ ਉਮੀਦ ਜਤਾਈ ਕਿ ਬਠਿੰਡਾ ਦਿਹਾਤੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਲੋਕਾਂ ਨਾਲ ਸਿੱਧੇ ਰਾਬਤੇ ਦੀ ਇਹ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ।