ਹਲਕਾ ਇੰਚਾਰਜ ਕੋਟਫੱਤਾ ਨੇ ਵੰਡੇ ਪ੍ਰਾਪਰਟੀ ਕਾਰਡ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਮਿਲਿਆ ਮਾਲਕੀ ਦਾ ਹੱਕ
Publish Date: Fri, 09 Oct 2026 08:16 PM (IST)
Updated Date: Sat, 10 Oct 2026 04:06 AM (IST)
ਫੋਟੋ : 17 ਕੈਪਸ਼ਨ: ਪਿੰਡ ਨੰਦਗੜ੍ਹ ਵਿਖੇ ਪ੍ਰਾਪਰਟੀ ਕਾਰਡ ਵੰਡਦੇ ਹੋਏ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ। ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਨੰਦਗੜ੍ਹ ਵਿਖੇ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਕੋਟਫੱਤਾ ਨੇ ਕਿਹਾ ਕਿ ਇਸ ਸਕੀਮ ਰਾਹੀਂ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਵਿੱਚ ਪ੍ਰਾਪਰਟੀ ਕਾਰਡ ਵੰਡਣ ਦਾ ਸਿਲਸਿਲਾ ਪੜਾਅਵਾਰ ਜਾਰੀ ਰਹੇਗਾ। ਉਨ੍ਹਾਂ ਅਨੁਸਾਰ ਮਾਲਕੀ ਹੱਕ ਮਿਲਣ ਨਾਲ ਲੋਕ ਆਪਣੀ ਜਾਇਦਾਦ ਦੀ ਵਰਤੋਂ ਕਰਦਿਆਂ ਕਰਜ਼ਾ ਲੈਣ ਸਮੇਤ ਹੋਰ ਆਰਥਿਕ ਸਹੂਲਤਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਡਰੋਨ ਸਰਵੇਖਣ, ਮੈਪਿੰਗ ਅਤੇ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕੀਤੀ ਗਈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਲਾਭਪਾਤਰੀਆਂ ਨੂੰ ਵੀ ਪ੍ਰਾਪਰਟੀ ਕਾਰਡ ਵੰਡੇ ਜਾਣਗੇ। ਇਸ ਮੌਕੇ ਉਨ੍ਹਾਂ ਦੇ ਤਹਿਸੀਲਦਾਰ ਕਮਲਦੀਪ ਸਿੰਘ ਬਰਾੜ,ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ, ਬੀਡੀਪੀਓ ਧਰਮਪਾਲ ਸ਼ਰਮਾ, ਇਕਾਈ ਪ੍ਰਧਾਨ ਊਧਮ ਸਿੰਘ,ਬੂਥ ਇੰਚਾਰਜ ਪ੍ਰਦੀਪ ਸਿੰਘ, ਬਲਾਕ ਪ੍ਰਧਾਨ ਹਰਦੇਵ ਸਿੰਘ ਸਿੱਧੂ, ਪਿੰਡ ਘੁੱਦਾ ਦੇ ਸਰਪੰਚ ਹਰਪਾਲ ਸਿੰਘ ਪਾਲੀ ਆਦਿ ਹਾਜ਼ਰ ਸਨ।