ਰਜਿਸਟਰੀਆਂ ਖੁੱਲ੍ਹਵਾਉਣ ’ਤੇ ਲੋਕਾਂ ਵੱਲੋਂ ਬਲਕਾਰ ਸਿੱਧੂ ਦਾ ਧੰਨਵਾਦ ਪਟਿਆਲਾ ਮੰਡੀ ਵਾਸੀਆਂ ਨੂੰ ਆਪਣੇ ਜਾਇਦਾਦੀ ਮਾਮਲਿਆਂ ਵਿਚ ਵੱਡੀ ਰਾਹਤ ਮਿਲੀ ਹੈ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਟਿਆਲਾ ਮੰਡੀ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਸ ’ਤੇ ਖਰਾ ਉਤਰਨ ਲਈ ਉਹ ਪੂਰੀ ਤਨਦੇਹੀ ਨਾਲ ਯਤਨ ਕਰਦੇ ਰਹਿਣਗੇ।
Publish Date: Sun, 09 Aug 2026 04:16 PM (IST)
Updated Date: Mon, 10 Aug 2026 01:45 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਰਾਮਪੁਰਾ ਫੂਲ ਦੇ ਖਸਰਾ ਨੰਬਰ 763 ਦੀਆਂ ਰਜਿਸਟਰੀਆਂ ਖੁੱਲ੍ਹਣ ਦੀ ਖੁਸ਼ੀ ਵਿਚ ਸਥਾਨਕ ਸ਼ਹਿਰ ਦੀ ਪਟਿਆਲਾ ਮੰਡੀ ਦੇ ਵਾਸੀਆਂ ਵੱਲੋਂ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਧੰਨਵਾਦ ਵਜੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ਼ਹਿਰ ਦੀ ਪਟਿਆਲਾ ਮੰਡੀ ਦੇ ਵਾਸੀਆਂ ਦਾ ਭਰਵਾਂ ਇਕੱਠ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਇਸ ਮੌਕੇ ਪਟਿਆਲਾ ਮੰਡੀ ਦੇ ਵਾਸੀਆਂ ਨੇ ਕਿਹਾ ਕਿ ਖਸਰਾ ਨੰਬਰ 763 ’ਤੇ ਲੱਗੀ ਰੋਕ ਕਾਰਨ ਉਹ ਲੰਬੇ ਸਮੇਂ ਤੋਂ ਪ੍ਰੇਸ਼ਾਨ ਸਨ। ਇਸ ਸਬੰਧੀ ਉਨ੍ਹਾਂ ਵੱਲੋਂ ਮਾਮਲਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਵਾਸੀਆਂ ਨੇ ਕਿਹਾ ਕਿ ਵਿਧਾਇਕ ਨੇ ਉਨ੍ਹਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਰਜਿਸਟਰੀਆਂ ਖੁੱਲ੍ਹਵਾਉਣ ਲਈ ਲਗਾਤਾਰ ਯਤਨ ਕੀਤੇ। ਉਨ੍ਹਾਂ ਕਿਹਾ ਕਿ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਹੀ ਖਸਰਾ ਨੰਬਰ 763 ਦੀਆਂ ਰਜਿਸਟਰੀਆਂ ਤੋਂ ਰੋਕ ਹਟੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੇ ਵਿਧਾਇਕ ਵੱਲੋਂ ਹਲਕੇ ਵਿਚ ਕਰਵਾਏ ਜਾ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਰਾਮਪੁਰਾ ਫੂਲ ਵਿਚ ਰਿਕਾਰਡ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀ ਸਮੱਸਿਆ ਸਮਝ ਕੇ ਹੱਲ ਕਰਵਾਉਣ ਵਾਲੇ ਵਿਧਾਇਕ ਦੀ ਹੀ ਹਲਕੇ ਨੂੰ ਲੋੜ ਹੈ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਖੁੱਲ੍ਹਣ ਨਾਲ ਲੰਬੇ ਸਮੇਂ ਤੋਂ ਪ੍ਰੇਸ਼ਾਨ ਪਟਿਆਲਾ ਮੰਡੀ ਵਾਸੀਆਂ ਨੂੰ ਆਪਣੇ ਜਾਇਦਾਦੀ ਮਾਮਲਿਆਂ ਵਿਚ ਵੱਡੀ ਰਾਹਤ ਮਿਲੀ ਹੈ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਟਿਆਲਾ ਮੰਡੀ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਸ ’ਤੇ ਖਰਾ ਉਤਰਨ ਲਈ ਉਹ ਪੂਰੀ ਤਨਦੇਹੀ ਨਾਲ ਯਤਨ ਕਰਦੇ ਰਹਿਣਗੇ।