ਤੀਰਥ ਯਾਤਰਾ ਸਕੀਮ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ : ਚੇਅਰਮੈਨ ਜੀਦਾ ਤੀਰਥ ਯਾਤਰਾ ਸਕੀਮ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ : ਚੇਅਰਮੈਨ ਜੀਦਾ
Publish Date: Thu, 19 Nov 2026 05:05 PM (IST)
Updated Date: Thu, 19 Nov 2026 05:07 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਨਵਦੀਪ ਸਿੰਘ ਜੀਦਾ ਵੱਲੋਂ ਪਿੰਡ ਪਿੱਥੋ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਸਕੀਮ ਰਾਹੀਂ ਸੂਬੇ ਦੇ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੀ ਸੇਵਾ ਕਰਨਾ ਅਤੇ ਹਰ ਪਰਿਵਾਰ ਨੂੰ ਬਣਦਾ ਸਤਿਕਾਰ ਦੇਣਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪਿੱਥੋ ਦੇ ਵਸਨੀਕਾਂ ਵੱਲੋਂ ਇਸ ਲੋਕ ਭਲਾਈ ਸਕੀਮ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਸਮਰਥਨ ਦੇਣ ਦਾ ਭਰੋਸਾ ਵੀ ਪ੍ਰਗਟਾਇਆ। ਜੀਦਾ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕ ਭਲਾਈ ਅਤੇ ਵਿਕਾਸ ਦੇ ਖੇਤਰ ਵਿੱਚ ਕਈ ਸ਼ਲਾਘਾਯੋਗ ਕੰਮ ਕੀਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਸਰਕਾਰ ਦੇ ਕੰਮਾਂ ਅਤੇ ਲੋਕ ਹਿੱਤ ਵਿੱਚ ਕੀਤੇ ਉਪਰਾਲਿਆਂ ਤੋਂ ਸੰਤੁਸ਼ਟ ਹਨ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁੜ ਵੋਟਾਂ ਪਾ ਕੇ ਆਪਣਾ ਆਸ਼ੀਰਵਾਦ ਦੇਣ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਤੇ ਹਲਕੇ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।