ਹਾਕੀ ਅੰਡਰ-14 ਲੜਕੀਆਂ ’ਚ ਪੀਆਈਐਸ ਬਠਿੰਡਾ ਨੇ ਜਿੱਤਿਆ ਗੋਲਡ ਹਾਕੀ ਅੰਡਰ-14 ਲੜਕੀਆਂ ਵਿਚ ਪੀਆਈਐਸ ਬਠਿੰਡਾ ਨੇ ਜਿੱਤਿਆ ਗੋਲਡ
Publish Date: Sat, 26 Sep 2026 04:34 PM (IST)
Updated Date: Sat, 26 Sep 2026 04:36 PM (IST)
ਸੀਨੀਅਰ ਰਿਪੋਰਟਰ ਬਠਿੰਡਾ, ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਟੂਰਨਾਮੈਂਟ ਦੇ ਚੌਥੇ ਦਿਨ ਹਾਕੀ ਦੇ ਰੋਚਕ ਮੁਕਾਬਲੇ ਕਰਵਾਏ ਗਏ। ਅੰਡਰ-14 ਲੜਕੀਆਂ ਦੇ ਹਾਕੀ ਮੁਕਾਬਲਿਆਂ ਵਿਚ ਪੀਆਈਐੱਸ ਬਠਿੰਡਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਵਿਚ ਲੁਧਿਆਣਾ ਨੂੰ 3-1 ਨਾਲ ਹਰਾ ਕੇ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਤੀਜੇ ਸਥਾਨ ਲਈ ਹੋਏ ਹਾਰਡ ਲਾਈਨ ਮੁਕਾਬਲੇ ਵਿਚ ਮਲੇਰਕੋਟਲਾ ਨੇ ਜਲੰਧਰ ਨੂੰ 6-0 ਨਾਲ ਹਰਾਇਆ। ਇਸ ਤਰ੍ਹਾਂ ਪੀਆਈਐੱਸ ਬਠਿੰਡਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਮਲੇਰਕੋਟਲਾ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰਨਾਂ ਨੂੰ ਇਨਾਮ ਅਤੇ ਮੈਡਲ ਦੇਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਬਠਿੰਡਾ ਚਮਕੌਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪਹੁੰਚੇ। ਗਰਾਊਂਡ ਕਨਵੀਨਰ ਰਣਧੀਰ ਸਿੰਘ ਅਤੇ ਕੋ-ਕਨਵੀਨਰ ਜਗਮੋਹਨ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸ੍ਰੀ ਸਿੱਧੂ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਕਿਹਾ ਕਿ ਹਾਰ ਖੇਡ ਦਾ ਹਿੱਸਾ ਹੈ ਅਤੇ ਖਿਡਾਰਨਾਂ ਨੂੰ ਆਪਣੀਆਂ ਕਮੀਆਂ ਪਛਾਣ ਕੇ ਹੋਰ ਮਿਹਨਤ ਕਰਨੀ ਚਾਹੀਦੀ ਹੈ। ਅੰਤ ਵਿਚ ਮੁੱਖ ਮਹਿਮਾਨ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਅਤੇ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਹਾਕੀ ਕੋਚ ਰਾਜਵੰਤ ਸਿੰਘ, ਸੁਖਜਿੰਦਰਪਾਲ ਕੌਰ ਸੁੱਖੀ, ਗੁਰਵਿੰਦਰ ਕੌਰ, ਸਰਬਜੀਤ ਕੌਰ, ਹਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।