ਪ੍ਰਰੀਤਪਾਲ ਸਿੰਘ ਰੋਮਾਣਾ, ਬਠਿੰਡਾ : ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿਘ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਸਮਾਜ 'ਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਗਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਸੇਵਾ ਦੇ ਚੱਲਦਿਆਂ ਸੁਸਾਇਟੀ ਦੇ ਮੈਂਬਰ ਜਗਮੀਤ ਸਿੰਘ ਵੱਲੋਂ ਨਿੱਜੀ ਹਸਪਤਾਲ 'ਚ ਦਾਖਲ ਇਕ ਡੇਂਗੂ ਮਰੀਜ਼ ਲਈ ਪਲੈਟਲੈੱਸ ਸੈੱਲ ਦਿੱਤੇ ਗਏ। ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਕਿਹਾ ਕਿ ਨਿੱਜੀ ਹਸਪਤਾਲ 'ਚ ਦਾਖਲ ਮਰੀਜ਼ ਓਮ ਪ੍ਰਕਾਸ (52) ਵਾਸੀ ਬਚਨ ਕਾਲੋਨੀ ਬਠਿੰਡਾ ਡੇਂਗੂ ਦੇ ਚੱਲਦਿਆਂ ਨਿੱਜੀ ਹਸਪਤਾਲ 'ਚ ਦਾਖਲ ਸੀ, ਜਿਸ ਨੇ ਜਦੋਂ ਸੁਸਾਇਟੀ ਨਾਲ ਸੰਪਰਕ ਕੀਤਾ ਤਾਂ ਸੁਸਾਇਟੀ ਮੈਂਬਰ ਜਗਮੀਤ ਸਿੰਘ ਨੇ ਆਪਣਾ ਏ ਪੌਜੀਟਿਵ ਪਲੈਟਲੈਸ ਡੋਨੇਟ ਕੀਤਾ, ਜਿਸ 'ਤੇ ਓਮ ਪ੍ਰਕਾਸ਼ ਦੇ ਪਰਿਵਾਰ ਨੇ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਮੈਂਬਰ ਤਰਸੇਮ ਸਿੰਘ, ਗੁਰਲਾਲ ਸਿੰਘ ਭੱਟੀ ਆਦਿ ਮੌਜੂਦ ਸਨ।