ਪੁਲਿਸ ਨੇ ਸ਼ੱਕੀ ਘਰਾਂ ਨੂੰ ਪਾਇਆ ਘੇਰਾ ਤੇ ਲਈ ਤਲਾਸ਼ੀ, ਹਾਈਕੋਰਟ ਦੇ ਇਸ਼ਾਰੇ 'ਤੇ ਹੋਈ ਕਾਰਵਾਈ; ਜਾਣੋ ਕੀ ਪਿਆ ਪੰਗਾ
ਸਥਾਨਕ ਮੰਡੀ ਦੇ ਨਾਲ ਲੱਗਦੇ ਪਿੰਡ ਮੌੜ ਕਲਾਂ ਵਿਚ ਅੱਜ ਐੱਸਐੱਸਪੀ ਬਠਿੰਡਾ ਅਮਨੀਤ ਕੌਂਡਲ ਦੀ ਅਗਵਾਈ ਹੇਠ ਪੁਲਿਸ ਨੇ ਸ਼ੱਕੀ ਘਰਾਂ ਦੀ ਚੈਕਿੰਗ ਕੀਤੀ ਅਤੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਐੱਸਪੀ ਸਿਟੀ ਨਰਿੰਦਰ ਸਿੰਘ, ਐੱਸਪੀ ਹਿਨਾ ਗੁਪਤਾ, ਡੀਐੱਸਪੀ ਕੁਲਦੀਪ ਸਿੰਘ ਬਰਾੜ ਅਤੇ ਰਾਹੁਲ ਭਾਰਦਵਾਜ ਹਾਜ਼ਰ ਸਨ।
Publish Date: Sun, 07 Dec 2025 11:42 AM (IST)
Updated Date: Sun, 07 Dec 2025 11:56 AM (IST)

ਸੁਰੇਸ਼ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਸਥਾਨਕ ਮੰਡੀ ਦੇ ਨਾਲ ਲੱਗਦੇ ਪਿੰਡ ਮੌੜ ਕਲਾਂ ਵਿਚ ਅੱਜ ਐੱਸਐੱਸਪੀ ਬਠਿੰਡਾ ਅਮਨੀਤ ਕੌਂਡਲ ਦੀ ਅਗਵਾਈ ਹੇਠ ਪੁਲਿਸ ਨੇ ਸ਼ੱਕੀ ਘਰਾਂ ਦੀ ਚੈਕਿੰਗ ਕੀਤੀ ਅਤੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਐੱਸਪੀ ਸਿਟੀ ਨਰਿੰਦਰ ਸਿੰਘ, ਐੱਸਪੀ ਹਿਨਾ ਗੁਪਤਾ, ਡੀਐੱਸਪੀ ਕੁਲਦੀਪ ਸਿੰਘ ਬਰਾੜ ਅਤੇ ਰਾਹੁਲ ਭਾਰਦਵਾਜ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪਿੰਡ ਮੌੜ ਕਲਾਂ ਦੇ ਰਹਿਣ ਵਾਲੇ ਕੁੱਝ ਲੋਕਾਂ ਨੇ ਕੰਧਾ ਉੱਪਰ ਚਿੱਟਾ ਇੱਧਰ ਵਿਕਦਾ ਹੈ ਦੇ ਸਲੋਗਨ ਲਿਖੇ ਸਨ, ਜਿਸਦੀ ਬਹੁਤ ਜ਼ਿਆਦਾ ਚਰਚਾ ਹੋਈ ਸੀ। ਅਜਿਹਾ ਕਰਨ ਦਾ ਕਾਰਨ ਸੀ ਕਿ ਪਿੰਡ ਵਿਚ ਨਸ਼ਾ ਬਹੁਤ ਜ਼ਿਆਦਾ ਵਿਕ ਰਿਹਾ ਸੀ ਅਤੇ ਬੀਤੇ ਇਕ ਮਹੀਨੇ ਵਿਚ ਪਿੰਡ ਮੌੜ ਕਲਾਂ ਦੇ ਦੋ ਨੌਜਵਾਨਾਂ ਦੀ ਚਿੱਟੇ ਕਰਕੇ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਸੀ। ਉਸ ਸਮੇਂ ਜਦੋਂ ਪੁਲਿਸ ਮੁਲਾਜ਼ਮ ਇਹ ਲਿਖਿਆ ਮਿਟਾ ਰਹੇ ਸਨ ਤਾਂ ਪਿੰਡ ਦੇ ਲੋਕਾਂ ਨੂੰ ਉਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਸੀ। ਉਸ ਸਮੇਂ ਸਬ ਡਿਵੀਜ਼ਨ ਮੌੜ ਦੇ ਡੀਐੱਸਪੀ ਕੁਲਦੀਪ ਸਿੰਘ ਬਰਾੜ ਅਤੇ ਥਾਣਾ ਮੌੜ ਦੇ ਐੱਸਐੱਚਓ ਇੰਸਪੈਕਟਰ ਤਰਨਦੀਪ ਸਿੰਘ ਨੇ ਮੌਕੇ ਉੱਪਰ ਪਹੁੰਚੇ ਸਨ ਅਤੇ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਸ਼ੱਕੀ ਘਰਾ ਵਿਚ ਜਾਂਚ ਪੜਤਾਲ ਕੀਤੀ ਸੀ। ਉਸ ਵੇਲੇ ਡੀਐੱਸਪੀ ਮੌੜ ਵੱਲੋਂ ਪਿੰਡ ਵਾਸੀਆਂ ਨੂੰ ਵੀ ਕਿਹਾ ਸੀ ਕਿ ਨਸ਼ਾ ਵੇਚਣ ਵਾਲੇ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਅਜਿਹੇ ਵਿਅਕਤੀ ਉੱਪਰ ਪੁਲਿਸ ਤੁਰੰਤ ਕਾਰਵਾਈ ਕਰੇਗੀ। ਇਹ ਮਾਮਲਾ ਮੀਡੀਆ ਦੀਆਂ ਸੁਰਖੀਆਂ ਬਣਿਆ ਸੀ।
ਪੰਜਾਬੀ ਜਾਗਰਣ ਨੇ ਇਸ ਖਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਖੁਦ ਹੀ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਮਾਣਯੋਗ ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਨਸ਼ੇ ਉੱਪਰ ਕੀਤੀ ਕਾਰਵਾਈ ਅਤੇ ਹੋਰ ਕੀਤੇ ਗਏ ਉਪਰਾਲਿਆਂ ਸਬੰਧੀ ਸਟੇਟਸ ਰਿਪੋਰਟ ਹਲਫੀਆ ਬਿਆਨ ਰਾਹੀਂ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ। ਇਸ ਨੂੰ ਲੈ ਕੇ ਅੱਜ ਐਸਐਸਪੀ ਅਮਨੀਤ ਕੌਂਡਲ ਦੀ ਅਗਵਾਈ ਹੇਠ ਪਿੰਡ ਮੌੜ ਕਲਾਂ ਵਿੱਚ ਕਾਸੋਂ ਤਹਿਤ ਕਾਰਵਾਈ ਕੀਤੀ ਗਈ ਅਤੇ ਚਿੱਟਾ ਵੇਚਣ ਦੇ ਸ਼ੱਕ ਦੇ ਤਹਿਤ ਘਰਾਂ ਦੀ ਤਲਾਸ਼ੀ ਲਈ ਗਈ।