ਬਠਿੰਡਾ 'ਚ ਫਿਰੌਤੀ ਮਾਮਲੇ 'ਚ ਪੁਲਿਸ ਮੁਕਾਬਲਾ, ਗੈਂਗਸਟਰ ਜ਼ਖਮੀ
ਬਠਿੰਡਾ ਪੁਲਿਸ ਫਿਰੌਤੀ ਦੇ ਮਾਮਲੇ ਦੇ ਸਬੰਧ ਵਿੱਚ ਪਿੰਡ ਕਟਾਰ ਸਿੰਘ ਵਾਲਾ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ। ਘਟਨਾ ਦੀ ਜਾਣਕਾਰੀ ਮਿਲਣ 'ਤੇ, ਬਠਿੰਡਾ ਦੇ ਐਸਐਸਪੀ ਸਮੇਤ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਅਤੇ ਸਥਿਤੀ ਨੂੰ ਕਾਬੂ ਵਿੱਚ ਹੋਣ ਦੀ ਜਾਣਕਾਰੀ ਦਿੱਤੀ। ਘਟਨਾ ਦੀ ਜਾਂਚ ਜਾਰੀ ਹੈ।
Publish Date: Sat, 17 Jan 2026 09:45 AM (IST)
Updated Date: Sat, 17 Jan 2026 10:09 AM (IST)
ਗੁਰਤੇਜ ਸਿੰਘ ਸਿੱਧੂ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਕਟਾਰ ਸਿੰਘ ਵਾਲਾ ਵਿਖੇ ਅੱਜ ਸਵੇਰੇ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਇੱਕ ਗੈਂਗਸਟਰ ਜਖਮੀ ਹੋ ਗਿਆ। ਗੈਂਗਸਟਰ ਦੀ ਪਛਾਣ ਸੇਵਕ ਸਿੰਘ ਵਾਸੀ ਮਾਹੀ ਨੰਗਲ ਵਜੋਂ ਹੋਈ ਹੈ। ਪੁਲਿਸ ਅਨੁਸਾਰ ਗੈਂਗਸਟਰ ਸੇਵਕ ਸਿੰਘ ਨੇ ਪਿੰਡ ਗੁਲਾਬਗੜ੍ਹ ਦੇ ਬੇਅੰਤ ਸਿੰਘ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ, ਜਿਸ ਤੋਂ ਬਾਅਦ ਉਸਨੇ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਤਫਤੀਸ਼ ਸ਼ੁਰੂ ਕੀਤੀ। ਸ਼ਨੀਵਾਰ ਸਵੇਰੇ ਪੁਲਿਸ ਨੂੰ ਪਤਾ ਲੱਗਾ ਕਿ ਉਕਤ ਗੈਗਸਟਰ ਪਿੰਡ ਕੋਟ ਸ਼ਮੀਰ ਤੋਂ ਕਟਾਰ ਸਿੰਘ ਵਾਲਾ ਵੱਲ ਆ ਰਿਹਾ ਸੀ। ਇਸ ਦੌਰਾਨ ਪੁਲਿਸ ਪਾਰਟੀ ਨੇ ਮੋਟਰਸਾਈਕਲ ਤੇ ਆ ਰਹੇ ਗੈਂਗਸਟਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਜਿਸ ਨੇ 12 ਬੋਰ ਪਿਸਤੌਲ ਨਾਲ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਗੈਂਗਸਟਰ ਦੇ ਲੱਤ ਵਿੱਚ ਗੋਲੀ ਲੱਗੀ ਹੈ। ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ ਹੈ। ਬਠਿੰਡਾ ਦੀ ਐਸਐਸਪੀ ਜੋਤੀ ਯਾਦਵ ਨੇ ਇਸ ਪੁਲਿਸ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ