ਪੁਲਿਸ ਨੇ ਬਰਾਮਦ ਕੀਤੇ 219 ਗੁੰਮ ਹੋਏ ਮੋਬਾਈਲ, 22 ਲੱਖ ਰੁਪਏ ਦੇ ਫੋਨ ਮਾਲਕਾਂ ਨੂੰ ਵਾਪਸ ਕੀਤੇ ਪੁਲਿਸ ਨੇ ਬਰਾਮਦ ਕੀਤੇ 219 ਗੁੰਮ ਹੋਏ ਮੋਬਾਈਲ, 22 ਲੱਖ ਰੁਪਏ ਦੇ ਫੋਨ ਮਾਲਕਾਂ ਨੂੰ ਵਾਪਸ ਕੀਤੇ
Publish Date: Thu, 23 Jul 2026 03:54 PM (IST)
Updated Date: Thu, 23 Jul 2026 03:55 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਪਹੁੰਚਾਉਣ ਦੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸੀਈਆਈਆਰ ਪੋਰਟਲ ਦੀ ਮਦਦ ਨਾਲ 219 ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ। ਇਨ੍ਹਾਂ ਮੋਬਾਈਲ ਫੋਨਾਂ ਦੀ ਕੁੱਲ ਕੀਮਤ ਕਰੀਬ 21.92 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਕਾਰਵਾਈ ਜ਼ਿਲ੍ਹਾ ਪੁਲਿਸ ਦੀ ਕਮਿਊਨਿਟੀ ਪੁਲਿਸਿੰਗ ਟੀਮ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਤਕਨੀਕੀ ਢੰਗ ਨਾਲ ਟਰੇਸ ਕਰਕੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਪਹੁੰਚਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਨਾਲ ਲੋਕਾਂ ਨੂੰ ਆਰਥਿਕ ਨੁਕਸਾਨ ਤੋਂ ਰਾਹਤ ਮਿਲ ਰਹੀ ਹੈ। ਪੁਲਿਸ ਅਨੁਸਾਰ 20 ਅਪ੍ਰੈਲ 2026 ਤੋਂ ਹੁਣ ਤੱਕ 219 ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਮਾਲਕਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ। ਇਨ੍ਹਾਂ ਦੀ ਕੁੱਲ ਕੀਮਤ ਲਗਭਗ 21.92 ਲੱਖ ਰੁਪਏ ਹੈ। ਇਸ ਤੋਂ ਇਲਾਵਾ ਸਾਲ 2025 ਅਤੇ 2026 ਦੌਰਾਨ ਹੁਣ ਤੱਕ ਕੁੱਲ 1237 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ ਹਨ, ਜਿਨ੍ਹਾਂ ਦੀ ਕੀਮਤ ਕਰੀਬ 1.65 ਕਰੋੜ ਰੁਪਏ ਬਣਦੀ ਹੈ। ਅੰਕੜਿਆਂ ਅਨੁਸਾਰ ਅਪ੍ਰੈਲ 2023 ਵਿੱਚ ਸ਼ੁਰੂ ਕੀਤੇ ਗਏ ਸੀਈਆਈਆਰ ਪੋਰਟਲ ਰਾਹੀਂ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 1798 ਮੋਬਾਈਲ ਫੋਨ ਬਰਾਮਦ ਕਰਕੇ ਲੋਕਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਸਾਲ 2023 ਦੌਰਾਨ 80 ਮੋਬਾਈਲ, ਸਾਲ 2024 ਵਿੱਚ 262, ਸਾਲ 2025 ਵਿੱਚ 1013 ਅਤੇ ਸਾਲ 2026 ਵਿੱਚ ਹੁਣ ਤੱਕ 443 ਮੋਬਾਈਲ ਫੋਨ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਸੀਈਆਈਆਰ ਪੋਰਟਲ ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਏ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਸੂਚਨਾ ਦੇਵੇ। ਸਮੇਂ ਸਿਰ ਸ਼ਿਕਾਇਤ ਦਰਜ ਕਰਵਾਉਣ ਨਾਲ ਗੁੰਮ ਹੋਏ ਮੋਬਾਈਲ ਨੂੰ ਟਰੇਸ ਕਰਨ ਦੀ ਸੰਭਾਵਨਾ ਵੱਧ ਜਾਂਦੀ ਹੈ। ਪੁਲਿਸ ਨੇ ਕਿਹਾ ਕਿ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਬਰਾਮਦ ਕਰਨ ਦੀ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਅਤੇ ਰਾਹਤ ਪਹੁੰਚਾਉਣ ਲਈ ਤਕਨੀਕੀ ਸਾਧਨਾਂ ਦੀ ਵਰਤੋਂ ਕਰਕੇ ਲਗਾਤਾਰ ਯਤਨ ਕੀਤੇ