- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵ ਨਗਰ 'ਚ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਸਿਮਰਨ ਬਿਸਵਾਲ, ਸੰਜੇ ਬਿਸਵਾਲ, ਕੁੰਦਨ ਤੇ ਹੋਰ ਸਾਥੀਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਵਾਇਆ। ਇਸ ਮੌਕੇ ਸ਼ਾਮ ਲਾਲ ਜੈਨ, ਗੋਵਿੰਦ ਮਸੀਹ, ਅਸ਼ਵਨੀ ਬੰਟੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ : ਨਗਰ ਨਿਗਮ ਦੇ ਵਾਰਡ ਨੰਬਰ 29 ਦੀ ਆਜ਼ਾਦ ਕੌਂਸਲਰ ਸਿਮਰਨ ਬਿਸਵਾਲ ਸ਼ਨੀਵਾਰ ਨੂੰ ਆਪਣੇ ਪਤੀ ਸੰਜੇ ਬਿਸਵਾਲ, ਪਰਿਵਾਰਕ ਮੈਂਬਰਾਂ ਅਤੇ ਲਗਭਗ ਦੋ ਦਰਜਨ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਸ਼ਿਵ ਨਗਰ ਵਿੱਚ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਸਿਮਰਨ ਬਿਸਵਾਲ, ਸੰਜੇ ਬਿਸਵਾਲ, ਕੁੰਦਨ ਤੇ ਹੋਰ ਸਾਥੀਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਵਾਇਆ। ਇਸ ਮੌਕੇ ਸ਼ਾਮ ਲਾਲ ਜੈਨ, ਗੋਵਿੰਦ ਮਸੀਹ, ਅਸ਼ਵਨੀ ਬੰਟੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
ਇਸ ਦੌਰਾਨ ਸ਼ਿਵ ਨਗਰ ਦੇ ਵਸਨੀਕਾਂ ਨੇ ਅਮਰਜੀਤ ਮਹਿਤਾ ਦੇ ਧਿਆਨ 'ਚ ਇਲਾਕੇ ਦੀ ਸਾਲਾਂ ਪੁਰਾਣੀ ਸੀਵਰੇਜ ਸਮੱਸਿਆ ਲਿਆਂਦੀ ਤੇ ਦੱਸਿਆ ਕਿ ਅੱਜ ਤੱਕ ਕਿਸੇ ਵੀ ਸਰਕਾਰ ਵੱਲੋਂ ਇਸ ਖੇਤਰ ਨੂੰ ਸੀਵਰੇਜ ਦੀ ਸੁਵਿਧਾ ਮੁਹੱਈਆ ਨਹੀਂ ਕਰਵਾਈ ਗਈ। ਬਰਸਾਤ ਦੇ ਦਿਨਾਂ ਵਿੱਚ ਪਾਣੀ ਖੜ੍ਹਾ ਹੋਣ ਅਤੇ ਗੰਦੇ ਪਾਣੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਤੋਂ ਬਾਅਦ ਅਮਰਜੀਤ ਮਹਿਤਾ ਨੇ ਕਿਹਾ, “ਵਾਟਰ ਸਪਲਾਈ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਹਰ ਨਾਗਰਿਕ ਦਾ ਹੱਕ ਹਨ। ਵਿਕਾਸ ਦੀ ਸ਼ੁਰੂਆਤ ਬੁਨਿਆਦੀ ਸਹੂਲਤਾਂ ਤੋਂ ਹੁੰਦੀ ਹੈ ਅਤੇ ਸ਼ਿਵ ਨਗਰ ਨੂੰ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।”
ਉਨ੍ਹਾਂ ਕਿਹਾ, “ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਟੀਮ ਦੇ ਮੈਂਬਰ ਸ੍ਰੀ ਸ਼ਾਮ ਲਾਲ ਜੈਨ, ਸ੍ਰੀ ਸੰਜੇ ਬਿਸਵਾਲ ਅਤੇ ਸ੍ਰੀ ਗੋਵਿੰਦ ਮਸੀਹ ਅੱਜ ਇੱਥੇ ਮੌਜੂਦ ਹਨ। ਸਾਰੀਆਂ ਲੋੜੀਂਦੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਹੁੰਦਿਆਂ ਹੀ ਸ਼ਿਵ ਨਗਰ ਵਿੱਚ ਸੀਵਰੇਜ ਪਾਈਪਲਾਈਨ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ।