ਸੰਗਤ ਰੋਡ ’ਤੇ ਭਾਜਪਾ ਨੂੰ ਹੁੰਗਾਰਾ, ਕਈ ਪਰਿਵਾਰ ਪਾਰਟੀ ਵਿਚ ਸ਼ਾਮਲ ਸੰਗਤ ਰੋਡ ’ਤੇ ਭਾਜਪਾ ਨੂੰ ਹੁੰਗਾਰਾ, ਕਈ ਪਰਿਵਾਰ ਪਾਰਟੀ ਵਿਚ ਸ਼ਾਮਲ
Publish Date: Wed, 04 Nov 2026 04:38 PM (IST)
Updated Date: Wed, 04 Nov 2026 04:41 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਤਲਵੰਡੀ ਸਾਬੋ ਦੇ ਸਥਾਨਕ ਵਾਰਡ ਨੰਬਰ 12 ਦੇ ਸੰਗਤ ਰੋਡ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਕਈ ਪਰਿਵਾਰਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਇੰਚਾਰਜ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਿਰੋਪਾਓ ਅਤੇ ਭਾਜਪਾ ਦੇ ਪਟਕੇ ਪਾ ਕੇ ਸਵਾਗਤ ਕੀਤਾ। ਪਾਰਟੀ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ, ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਕਿਰਨਾ ਕੌਰ, ਮਨਜੀਤ ਕੌਰ, ਜੋਨੀ ਸਿੰਘ, ਰੇਸ਼ਮ ਕੌਰ, ਮਮਤਾ ਕੌਰ, ਪਵਨਜੀਤ ਕੌਰ, ਜਵਾਹਰ ਸਿੰਘ, ਗਾਦੀ ਕੌਰ, ਬੋਹਰਾ ਸਿੰਘ ਅਤੇ ਜੋਤੀ ਕੌਰ ਦੇ ਨਾਂ ਸ਼ਾਮਲ ਹਨ। ਇਸ ਮੌਕੇ ਨਸ਼ਿਆਂ ਦੀ ਸਮੱਸਿਆ ਦਾ ਮੁੱਦਾ ਵੀ ਉੱਠਿਆ। ਪਾਰਟੀ ਵਿਚ ਸ਼ਾਮਲ ਹੋਏ ਕੁਝ ਪਰਿਵਾਰਾਂ ਨੇ ਨਸ਼ਿਆਂ ਕਾਰਨ ਆਪਣੇ ਬੱਚਿਆਂ ਨੂੰ ਗੁਆਉਣ ਦਾ ਦਰਦ ਬਿਆਨ ਕਰਦਿਆਂ ਇਸ ਸਮੱਸਿਆ ਦੇ ਹੱਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਨਵਜੋਤ ਸਿੰਘ ਗੁਣੀ ਗਾਟਵਾਲੀ ਤੋਂ ਉਮੀਦ ਹੈ ਕਿ ਤਲਵੰਡੀ ਸਾਬੋ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨ ਕੀਤੇ ਜਾਣਗੇ। ਪਰਿਵਾਰਾਂ ਨੇ ਨਸ਼ਿਆਂ ਦੇ ਖਾਤਮੇ ਨੂੰ ਆਪਣੀ ਮੁੱਖ ਮੰਗ ਦੱਸਿਆ। ਇਸ ਮੌਕੇ ਹਲਕੇ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੁਣੀ, ਤਲਵੰਡੀ ਸਾਬੋ ਮੰਡਲ ਪ੍ਰਧਾਨ ਦੇਵੀ ਦਿਆਲ, ਮੰਡਲ ਪ੍ਰਭਾਰੀ ਹਰਭਜਨ ਸਿੰਘ, ਜਨਰਲ ਸਕੱਤਰ ਰਾਜਿੰਦਰ ਸਿੰਘ ਅਤੇ ਟੀਮ ਨਵਜੋਤ ਗੁਣੀ ਦੇ ਹੋਰ ਮੈਂਬਰ ਹਾਜ਼ਰ ਸਨ।