ਪਾਥਫਾਈਂਡਰ ਸਕੂਲ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼
ਪਾਥਫਾਈਂਡਰ ਸਕੂਲ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼
Publish Date: Tue, 24 Nov 2026 04:22 PM (IST)
Updated Date: Tue, 24 Nov 2026 04:25 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪਾਥਫਾਈਂਡਰ ਗਲੋਬਲ ਸਕੂਲ, ਰਾਮਪੁਰਾ ਫੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ ਫਲਸਫ਼ੇ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਵੱਡੇ ਗੁਰੂਸਰ ਅਤੇ ਛੋਟੇ ਗੁਰੂਸਰ ਵਿਖੇ ਨਤਮਸਤਕ ਹੋਣ ਲਈ ਲਿਜਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਪੂਰੀ ਸ਼ਰਧਾ ਨਾਲ ਗੁਰੂ ਘਰ ਦੇ ਦਰਸ਼ਨ ਕੀਤੇ। ਇਸੇ ਤਰ੍ਹਾਂ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਵਿਹੜੇ ਵਿੱਚ ਜਪਜੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਮੌਕੇ ਸਮੁੱਚਾ ਮਾਹੌਲ ਰੂਹਾਨੀ ਅਤੇ ਭਗਤੀ ਭਾਵਨਾ ਨਾਲ ਭਰਪੂਰ ਰਿਹਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਨਾਲ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਅੰਤ ਵਿੱਚ ਸਮੂਹ ਸਕੂਲ ਪਰਿਵਾਰ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।