ਆਕਸਫੋਰਡ ਸਕੂਲ ‘ਚ ਪ੍ਰਕਾਸ਼ ਪੁਰਬ ਮਨਾਇਆ ਆਕਸਫੋਰਡ ਸਕੂਲ ‘ਚ ਪ੍ਰਕਾਸ਼ ਪੁਰਬ ਮਨਾਇਆ
Publish Date: Tue, 24 Nov 2026 05:02 PM (IST)
Updated Date: Tue, 24 Nov 2026 05:04 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈਕਾ ਵਿੱਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ-ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਗਮਨ ਸ਼ਬਦ ਗਾਇਨ ਨਾਲ ਹੋਇਆ। ਨੰਨੇ-ਮੁੰਨੇ ਬੱਚਿਆਂ ਵੱਲੋਂ ‘ਕਰ ਕਿਰਪਾ ਕਿਰਪਾਲ ਆਪੈ ਬਖਸਿ ਲੈਹੁ’ ਸ਼ਬਦ ਗਾ ਕੇ ਗੁਰੂ ਸਾਹਿਬ ਜੀ ਨੂੰ ਯਾਦ ਕੀਤਾ ਗਿਆ ਤੇ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮੇਂ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ‘ਸੁਨ-ਮੁਨ ਨਗਰੀ’ ਸ਼ਬਦ ਅਤੇ ਜੂਨੀਅਰ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ‘ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ’ ਰਸਭਿੰਨਾ ਸ਼ਬਦ ਗਾਇਨ ਕੀਤਾ ਗਿਆ। ਸਾਰੇ ਵਿਦਿਆਰਥੀਆਂ ਵੱਲੋਂ ਇਕਾਗਰ ਮਨ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਮੁੱਖ ਬਾਣੀ ‘ਜੁਪਜੀ ਸਾਹਿਬ’ ਦੇ ਪਾਠ ਵੀ ਕੀਤੇ ਗਏ। ਇਸ ਸਮੇਂ ਸਕੂਲ ਵਿਚ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੰਟਰ-ਹਾਊਸ ਬੋਰਡ ਡੈਕੋਰੇਸ਼ਨ ਮੁਕਾਬਲੇ ਵੀ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਉਨ੍ਹਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ‘ਤੇ ਵਿਸ਼ੇਸ ਜ਼ੋਰ ਦਿੱਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ ਵਾਈਸ ਚੇਅਰਮੈਨ, ਗੁਰਮੀਤ ਸਿੰਘ ਸਰਪੰਚ ਵਿੱਤ-ਸਕੱਤਰ ਤੇ ਕੁਆਰਡੀਨੇਟਰਜ਼ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੀ ਵਧਾਈ ਦਿੱਤੀ।