ਪ੍ਰਤਾਪ ਸਿੰਘ ਬਾਜਵਾ ਦਾ ਸਰਕਾਰ 'ਤੇ ਵੱਡਾ ਹਮਲਾ, ਕਿਹਾ- 'ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਦੇਣ ਅਹੁਦੇ ਤੋਂ ਅਸਤੀਫ਼ਾ'
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਅਤੇ ਪੁਲਿਸ ਦੀ ਭੂਮਿਕਾ ’ਤੇ ਸਵਾਲ ਚੁੱਕੇ। ਉਨ੍ਹਾਂ ਮੁੰਦਰਾ ਬੰਦਰਗਾਹ ’ਤੇ 3,000 ਕਿਲੋ ਨਸ਼ੀਲੇ ਪਦਾਰਥ ਫੜੇ ਜਾਣ ਦਾ ਹਵਾਲਾ ਦਿੰਦਿਆਂ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ।
Publish Date: Wed, 21 Oct 2026 11:28 AM (IST)
Updated Date: Wed, 21 Oct 2026 11:29 AM (IST)
ਬਠਿੰਡਾ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਅਤੇ ਪੁਲਿਸ ਦੀ ਭੂਮਿਕਾ ’ਤੇ ਸਵਾਲ ਚੁੱਕੇ। ਉਨ੍ਹਾਂ ਮੁੰਦਰਾ ਬੰਦਰਗਾਹ ’ਤੇ 3,000 ਕਿਲੋ ਨਸ਼ੀਲੇ ਪਦਾਰਥ ਫੜੇ ਜਾਣ ਦਾ ਹਵਾਲਾ ਦਿੰਦਿਆਂ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ।
ਇਸ ਦੌਰਾਨ ਬਾਜਵਾ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਸਿਆਸੀ ਸਾਂਝ ਹੋਣ ਦਾ ਦੋਸ਼ ਲਾਉਂਦਿਆਂ ਕਿਹਾ, “ਭਾਜਪਾ ਅਤੇ ‘ਆਪ’ ਇੱਕੋ ਸਿੱਕੇ ਦੇ ਦੋ ਪਹਿਲੂ ਹਨ।” ਬਾਜਵਾ ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਕਾਰ ਤਿੱਖੀ ਬਿਆਨਬਾਜ਼ੀ ਦਾ ਮੁੱਦਾ ਮੁੜ ਚਰਚਾ ਵਿੱਚ ਆ ਗਿਆ ਹੈ।