ਪ੍ਰਵੀਣ ਕੁਮਾਰ ਯਾਦਵ ਬਣੇ ਜ਼ਿਲ੍ਹਾ ਪ੍ਰਧਾਨ
ਸੰਗਤ ਮੰਡੀ ਦੇ ਪ੍ਰਵੀਣ ਕੁਮਾਰ ਯਾਦਵ ਰਾਸ਼ਟਰੀ ਸਵੈਮ ਸੁਰੱਖਿਆ ਸੰਘ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Publish Date: Fri, 09 Oct 2026 08:24 PM (IST)
Updated Date: Sat, 10 Oct 2026 04:06 AM (IST)
ਫੋਟੋ : 80 ਕੈਪਸ਼ਨ- ਨਿਯੁਕਤੀ ਪੱਤਰ ਸੌਂਪਦੇ ਹੋਏ ਸੂਬਾ ਪ੍ਰਧਾਨ ਐਡਵੋਕੇਟ ਵਿਪਿਨ ਕੁਮਾਰ ਸ਼ਰਮਾ ਅਤੇ ਹੋਰ ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਰਾਸ਼ਟਰੀ ਸਵੈਮ ਸੁਰੱਖਿਆ ਸੰਘ ਵੱਲੋਂ ਸੰਗਤ ਮੰਡੀ ਵਾਸੀ ਪ੍ਰਵੀਣ ਕੁਮਾਰ ਯਾਦਵ ਪੁੱਤਰ ਵਰਿੰਦਰ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੱਤਰ ਸੰਘ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਐਡਵੋਕੇਟ ਵਿਪਿਨ ਕੁਮਾਰ ਸ਼ਰਮਾ ਅਤੇ ਰਾਸ਼ਟਰੀ ਪ੍ਰਧਾਨ ਮਨੋਜ ਕੁਮਾਰ ਗੁਪਤਾ (ਸੋਨੂ ਭਈਆ) ਵੱਲੋਂ ਜਾਰੀ ਕੀਤਾ ਗਿਆ ਹੈ। ਨਿਯੁਕਤੀ ਪੱਤਰ ਦੇਣ ਲਈ ਪੁੱਜੇ ਸੂਬਾ ਪ੍ਰਧਾਨ ਐਡਵੋਕੇਟ ਵਿਪਿਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਮਾਜਿਕ ਖੇਤਰ ਵਿੱਚ ਸ਼ਲਾਘਾਯੋਗ ਗਤੀਵਿਧੀਆਂ ਨੂੰ ਦੇਖਦੇ ਹੋਏ ਸੰਸਥਾ ਵੱਲੋਂ ਪ੍ਰਵੀਣ ਕੁਮਾਰ ਨੂੰ ਇਹ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦਾ ਮੁੱਖ ਦਫ਼ਤਰ ਸੰਜੀਵ ਨਗਰ, ਭੋਪਾਲ (ਮੱਧ ਪ੍ਰਦੇਸ਼) ਵਿਖੇ ਹੈ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪ੍ਰਵੀਣ ਕੁਮਾਰ ਨੇ ਕਿਹਾ ਕਿ ਸੰਸਥਾ ਵੱਲੋਂ ਉਨ੍ਹਾਂ ’ਤੇ ਭਰੋਸਾ ਕਰਕੇ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ’ਤੇ ਖ਼ਰਾ ਉਤਰਨ ਦਾ ਯਤਨ ਕਰਨਗੇ। ਇਸ ਮੌਕੇ ਪਵਨ ਕੁਮਾਰ, ਜੀਤਾ ਸਿੰਘ, ਵਰਿੰਦਰ ਸਿੰਘ, ਆਕਾਸ਼ ਕੁਮਾਰ, ਮਹਿੰਦਰ ਰਾਮ ਅਤੇ ਸੁਖਰਾਜ ਸਿੰਘ ਆਦਿ ਮੌਜੂਦ ਸਨ।