ਵਾਰਡ-34 ’ਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਸ਼ੁਰੂ, ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਰਵਾਇਆ ਸ਼ੁਭ ਆਰੰਭ ਵਾਰਡ ਨੰਬਰ 34 ਵਿੱਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਸ਼ੁਰੂ, ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਰਵਾਇਆ ਸ਼ੁਭ ਆਰੰਭ
Publish Date: Thu, 26 Nov 2026 04:25 PM (IST)
Updated Date: Thu, 26 Nov 2026 04:28 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਵਾਰਡ ਨੰਬਰ 34 ਵਿਚ ਪੁਰਾਣੇ ਥਾਣੇ ਦੇ ਨਜ਼ਦੀਕ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਰਵਾਈ। ਇਸ ਦੌਰਾਨ ਪ੍ਰਦੀਪ ਚੋਪੜਾ, ਨਰੇਸ਼ ਬੱਬੂ, ਵਿਨੋਦ, ਕੇਐੱਸ. ਗਾਬਾ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ। ਮੇਅਰ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦਾ ਅਸਲ ਮਕਸਦ ਉਦੋਂ ਹੀ ਪੂਰਾ ਹੁੰਦਾ ਹੈ, ਜਦੋਂ ਵਿਕਾਸ ਕਾਰਜਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚੇ ਅਤੇ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮਿਲਣ। ਨਗਰ ਨਿਗਮ ਵੱਲੋਂ ਇਸੇ ਸੋਚ ਤਹਿਤ ਬਠਿੰਡਾ ਦੇ ਹਰੇਕ ਵਾਰਡ ਵਿਚ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਸ਼ਹਿਰ ਦੇ ਬੁਨਿਆਦੀ ਢਾਂਚੇ ਦਾ ਅਹਿਮ ਹਿੱਸਾ ਹੁੰਦੀਆਂ ਹਨ। ਬਿਹਤਰ ਸੜਕੀ ਪ੍ਰਬੰਧ ਨਾਲ ਨਾ ਸਿਰਫ਼ ਲੋਕਾਂ ਦੀ ਆਵਾਜਾਈ ਸੁਖਾਲੀ ਹੁੰਦੀ ਹੈ, ਸਗੋਂ ਸ਼ਹਿਰ ਦੀ ਸੁੰਦਰਤਾ ਅਤੇ ਵਿਵਸਥਿਤ ਸਰੂਪ ਵਿੱਚ ਵੀ ਸੁਧਾਰ ਹੁੰਦਾ ਹੈ। ਮੇਅਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਮੁੱਢਲੀ ਜ਼ਿੰਮੇਵਾਰੀ ਹੈ। ਵਿਕਾਸ ਕਾਰਜਾਂ ਸਬੰਧੀ ਵਾਰਡ ਪੱਧਰ ’ਤੇ ਮਿਲ ਰਹੇ ਸੁਝਾਵਾਂ ਅਤੇ ਸਥਾਨਕ ਨਿਵਾਸੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕਰਵਾਏ ਜਾ ਰਹੇ ਹਨ, ਤਾਂ ਜੋ ਹਰੇਕ ਇਲਾਕੇ ਨੂੰ ਵਿਕਾਸ ਦੀ ਪ੍ਰਕਿਰਿਆ ਨਾਲ ਜੋੜਿਆ ਜਾ ਸਕੇ। ਇਸ ਮੌਕੇ ਮੌਜੂਦ ਇਲਾਕਾ ਨਿਵਾਸੀਆਂ ਨੇ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਲਈ ਮੇਅਰ ਦਾ ਧੰਨਵਾਦ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਨਿਰਮਾਣ ਕਾਰਜ ਮੁਕੰਮਲ ਹੋਣ ਤੋਂ ਬਾਅਦ ਲੋਕਾਂ ਨੂੰ ਆਵਾਜਾਈ ਵਿੱਚ ਵਧੇਰੇ ਸਹੂਲਤ ਮਿਲੇਗੀ।