‘ਆਪ’ ਦੇ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਆਪ ਦੇ 14ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ
Publish Date: Fri, 20 Nov 2026 05:28 PM (IST)
Updated Date: Fri, 20 Nov 2026 05:31 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਮਨਾਏ ਜਾ ਰਹੇ 14ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਇਸ ਸਮਾਗਮ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੀ ਸ਼ਮੂਲੀਅਤ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ ਅਤੇ ਪ੍ਰਧਾਨ ਆਮ ਆਦਮੀ ਪਾਰਟੀ ਬਠਿੰਡਾ (ਦਿਹਾਤੀ) ਨੇ ਨੇੜਲੇ ਪਿੰਡ ਆਦਮਪੁਰਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ। ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਯਤਨ ਕੀਤੇ ਹਨ। ਉਨ੍ਹਾਂ ਦਾਆਵਾ ਕੀਤਾ ਕਿ ਆਪ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਕਾਰਨ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਅਤੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਚੇਅਰਮੈਨ ਭੱਲਾ ਨੇ ਕਿਹਾ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲਾ ਸਥਾਪਨਾ ਦਿਵਸ ਸਮਾਗਮ ਪਾਰਟੀ ਦੀਆਂ ਪ੍ਰਾਪਤੀਆਂ, ਵਿਚਾਰਧਾਰਾ ਅਤੇ ਲੋਕਾਂ ਨਾਲ ਜੁੜੇ ਸੰਘਰਸ਼ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਭਰਵਾਂ ਸਮਰਥਨ ਆਉਣ ਵਾਲੇ ਸਮੇਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਤਾਕਤ ਬਣੇਗਾ। ਇਸ ਸਮੇਂ ਸੁਖਮੰਦਰ ਸਿੰਘ ਸਰਪੰਚ, ਜੱਗੀ ਆਦਮਪੁਰਾ, ਕੌਰ ਸਿੰਘ ਮੈਂਬਰ, ਜਗਸੀਰ ਸਿੰਘ ਸਾਬਕਾ ਮੈਂਬਰ, ਡਾ. ਜਗਵੀਰ ਸਿੰਘ, ਸਮਸ਼ੇਰ ਸਿੰਘ ਛੇਰੀ, ਗੁਰਮੇਲ ਸਿੰਘ ਗੇਲੀ, ਜਸਪਾਲ ਸਿੰਘ ਬੀਜਾ, ਕਾਕਾ ਸਿੰਘ, ਸੀਰਾ ਸਿੰਘ, ਕਾਲਾ ਸਿੰਘ ਆਦਿ ਹਾਜਰ ਸਨ।