ਬਿੱਟੀ ਦੀ ਅਗਵਾਈ ’ਚ ਪ੍ਰਿਸ਼ ਸ਼ਰਮਾ ਕਾਂਗਰਸ ’ਚ ਸ਼ਾਮਲ ਬਿੱਟੀ ਦੀ ਅਗਵਾਈ ’ਚ ਪ੍ਰਿਸ਼ ਸ਼ਰਮਾ ਕਾਂਗਰਸ ’ਚ ਸ਼ਾਮਲ
Publish Date: Thu, 10 Sep 2026 04:51 PM (IST)
Updated Date: Fri, 11 Sep 2026 04:02 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਯੂਥ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਪ੍ਰੈਸ ਸਕੱਤਰ ਪ੍ਰਿਸ਼ ਸ਼ਰਮਾ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਮਨਜੀਤ ਸਿੰਘ ਬਿੱਟੀ ਦੀ ਅਗਵਾਈ ਅਤੇ ਉਨ੍ਹਾਂ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਦਾ ਪੱਲਾ ਫੜਨ ਵਾਲੇ ਪ੍ਰਿਸ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮਨਜੀਤ ਸਿੰਘ ਬਿੱਟੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮਨਜੀਤ ਸਿੰਘ ਬਿੱਟੀ ਨੇ ਪ੍ਰਿਸ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਾਂਗਰਸ ਪਰਿਵਾਰ ਵਿਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਕਾਂਗਰਸ ਨਾਲ ਜੁੜਨਾ ਪਾਰਟੀ ਪ੍ਰਤੀ ਲੋਕਾਂ ਦੇ ਵਧ ਰਹੇ ਵਿਸ਼ਵਾਸ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਮੌਜੂਦਾ ਸਿਆਸੀ ਹਾਲਾਤ ਵਿਚ ਬਦਲਾਅ ਦੀ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ। ਬਿੱਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਹਲਕੇ ਦੇ ਵਿਕਾਸ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਿਸ਼ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਹਲਕੇ ਵਿਚ ਪਾਰਟੀ ਦੀ ਜਥੇਬੰਦਕ ਤਾਕਤ ਹੋਰ ਮਜ਼ਬੂਤ ਹੋਈ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਮਜ਼ਬੂਤ ਹੋ ਕੇ ਉਭਰੇਗੀ।