2027 ਦੀਆਂ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨ ’ਤੇ ਪ੍ਰੀਤਮ ਸਿੰਘ ਕੋਟ ਭਾਈ ਨੇ ਦਿੱਤਾ ਜ਼ੋਰ ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਥੋੜੇ ਸਮੇਂ ਦੀ ਸਰਕਾਰ ਦੌਰਾਨ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਵਪਾਰੀਆਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦੀ ਰਹੇਗੀ।ਮੀਟਿੰਗ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਆਪਸੀ ਤਾਲਮੇਲ ਵਧਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਭੋਲਾ ਭੈਣੀ, ਯੂਥ ਬਲਾਕ ਪ੍ਰਧਾਨ ਪਰਿੰਦਰ ਪੈਵੀ, ਬਲਾਕ ਪ੍ਰਧਾਨ ਐੱਸਸੀ ਡਿਪਾਰਟਮੈਂਟ ਪ
Publish Date: Sun, 09 Aug 2026 04:08 PM (IST)
Updated Date: Mon, 10 Aug 2026 01:56 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਅਧੀਨ ਪੈਂਦੇ ਪਿੰਡ ਪੂਹਲਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਬਠਿੰਡਾ ਦਿਹਾਤੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਕੀਤੀ। ਇਸ ਮੌਕੇ ਪਾਰਟੀ ਦੀ ਮਜ਼ਬੂਤੀ, ਬੂਥ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਲੋਕਤੰਤਰ, ਸੰਵਿਧਾਨਕ ਹੱਕਾਂ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਤਾਕਤ ਉਸ ਦੇ ਵਰਕਰ ਹਨ ਅਤੇ ਪਿੰਡਾਂ ’ਚ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਦੇ ਮਸਲੇ ਉਠਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਥੋੜੇ ਸਮੇਂ ਦੀ ਸਰਕਾਰ ਦੌਰਾਨ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਵਪਾਰੀਆਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦੀ ਰਹੇਗੀ। ਮੀਟਿੰਗ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਆਪਸੀ ਤਾਲਮੇਲ ਵਧਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਭੋਲਾ ਭੈਣੀ, ਯੂਥ ਬਲਾਕ ਪ੍ਰਧਾਨ ਪਰਿੰਦਰ ਪੈਵੀ, ਬਲਾਕ ਪ੍ਰਧਾਨ ਐੱਸਸੀ ਡਿਪਾਰਟਮੈਂਟ ਪਰਗਟ ਸਿੰਘ ਤੁੰਗਵਾਲੀ, ਵਾਈਸ ਜ਼ਿਲ੍ਹਾ ਪ੍ਰਧਾਨ ਡੀਐੱਨਟੀ ਮਲਕੀਤ ਸਿੰਘ ਪੂਹਲਾ, ਬਿੱਟੂ ਪੂਹਲਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।