ਪ੍ਰੋ. ਬਲਜਿੰਦਰ ਕੌਰ ਲਗਾਤਾਰ ਤੀਜੀ ਵਾਰ ਤਲਵੰਡੀ ਸਾਬੋ ਤੋਂ ‘ਆਪ’ ਦੀ ਉਮੀਦਵਾਰ ਐਲਾਨੇ ਗਏ
ਪ੍ਰੋ. ਬਲਜਿੰਦਰ ਕੌਰ ਲਗਾਤਾਰ ਤੀਜੀ ਵਾਰ ਤਲਵੰਡੀ ਸਾਬੋ ਤੋਂ ‘ਆਪ’ ਦੀ ਉਮੀਦਵਾਰ ਐਲਾਨੇ ਗਏ
Publish Date: Sat, 31 Oct 2026 04:36 PM (IST)
Updated Date: Sat, 31 Oct 2026 04:38 PM (IST)
2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਹੋਣ ’ਤੇ ਹਲਕੇ ਦੇ ਪਾਰਟੀ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾਂ ਮੰਡੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਅੱਜ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਹਲਕਾ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਕੈਬਨਿਟ ਰੈਂਕ ਨੂੰ ਲਗਾਤਾਰ ਤੀਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਨੂੰ ਮੁੜ ਟਿਕਟ ਮਿਲਣ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਹਲਕੇ ਅੰਦਰ ਪਾਰਟੀ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਵਰਕਰਾਂ ਵੱਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ। ਵਰਕਰਾਂ ਵਿਚ ਪ੍ਰੋ. ਬਲਜਿੰਦਰ ਕੌਰ ਨੂੰ ਮੁੜ ਚੋਣ ਮੈਦਾਨ ਵਿਚ ਉਤਾਰੇ ਜਾਣ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਨਾਲ ਜੁੜੇ ਆਗੂ ਅਤੇ ਵਰਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਵਿਚ ਜੁਟ ਗਏ ਹਨ। ਵਰਕਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰੋਫੈਸਰ ਬਲਜਿੰਦਰ ਕੌਰ ਹੀ ਨਹੀਂ ਉਹਨਾਂ ਦਾ ਪੂਰਾ ਪਰਿਵਾਰ ਲਗਾਤਾਰ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੁੰਦੀ ਰਹੇ ਹਨ, ਇਸ ਲਈ ਤੀਜੀ ਵਾਰ ਜਿੱਤ ਹਾਸਲ ਕਰਕੇ ਪ੍ਰੋਫੈਸਰ ਬਲਜਿੰਦਰ ਕੌਰ ਇਤਿਹਾਸ ਸਿਰਜੇਗੀ।