ਪਿੰਡ ਪੱਕਾ ਕਲਾਂ ਅਤੇ ਗੁਰਥੜੀ ਵਿਖੇ ਕਰਵਾਏ ਲੋਕ ਮਿਲਣੀ ਸਮਾਗਮ ਦੌਰਾਨ ਪ੍ਰੋ. ਬਲਜਿੰਦਰ ਕੌਰ ਦਾ ਹੋਇਆ ਨਿੱਘਾ ਸਵਾਗਤ ਪਿੰਡ ਪੱਕਾ ਕਲਾਂ ਅਤੇ ਗੁਰਥੜੀ ਵਿਖੇ ਕਰਵਾਏ ਲੋਕ ਮਿਲਣੀ ਸਮਾਗਮ ਦੌਰਾਨ ਪ੍ਰੋ. ਬਲਜਿੰਦਰ ਕੌਰ ਦਾ ਹੋਇਆ ਨਿੱਘਾ ਸਵਾਗਤ
Publish Date: Sun, 02 Aug 2026 04:37 PM (IST)
Updated Date: Sun, 02 Aug 2026 04:40 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ ਬੀਤੇ ਦਿਨੀਂ ਹਲਕਾ ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਤੇ ਗੁਰਥੜੀ ਵਿੱਖੇ ਆਮ ਆਦਮੀ ਪਾਰਟੀ ਦੀ ਲੋਕਲ ਲੀਡਰਸ਼ਿਪ ਵੱਲੋਂ ਵਿਧਾਇਕਾ (ਚੀਫ਼ ਵਿੱਪ) ਪ੍ਰੋ. ਬਲਜਿੰਦਰ ਕੌਰ ਦਾ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ, ਪਾਰਟੀ ਵਰਕਰ ਅਤੇ ਪੰਚਾਇਤੀ ਨੁਮਾਇੰਦੇ ਸ਼ਾਮਲ ਹੋਏ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਪ੍ਰੀਤ ਸਿੰਘ ਗੋਰਾ ਪੱਕਾ ਕਲਾਂ ਅਤੇ ਸਾਬਕਾ ਸਰਪੰਚ ਧਰਮਪਾਲ ਸਿੰਘ ਗੁਰਥੜੀ ਨੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਇਕੱਠੇ ਲੋਕਾਂ ਨੇ ਆਪਣੇ-ਆਪਣੇ ਪਿੰਡਾਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਜਨਤਕ ਸਮੱਸਿਆਵਾਂ ਨੂੰ ਵਿਧਾਇਕਾ ਦੇ ਧਿਆਨ ਵਿਚ ਲਿਆਂਦਾ। ਪ੍ਰੋ. ਬਲਜਿੰਦਰ ਕੌਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਕੰਮ ਜਾਰੀ ਰਹਿਣਗੇ। ਇਸ ਮੌਕੇ ਉਨ੍ਹਾਂ ਪਿੰਡ ਪੱਕਾ ਕਲਾਂ ਅਤੇ ਪਿੰਡ ਗੁਰਥੜੀ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਲੋਕਾਂ ਨੂੰ ਦੱਸਿਆ। ਜਿਸ ਨਾਲ ਛੱਪੜਾਂ ਦੀ ਨੁਹਾਰ ਬਦਲਣ, ਖੇਡ ਸਟੇਡੀਅਮ ਬਣਾਉਣ, ਇੰਟਰਲਾਕ ਟਾਇਲਾਂ ਨਾਲ ਗਲੀਆਂ ਦਾ ਨਵੀਨੀਕਰਨ ਕਰਨ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦਾ ਨਵੀਨੀਕਰਨ ਸਮੇਤ ਹੋਰ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਗਏ ਅਤੇ ਕਰਵਾਏ ਜਾ ਰਹੇ ਹਨ । ਉਨ੍ਹਾਂ ਪੰਜਾਬ ਦੇ ਲੋਕਾਂ ਲਈ ਮੁੱਫ਼ਤ ਬਿਜਲੀ, ਮੁੱਫ਼ਤ ਇਲਾਜ ਅਤੇ ਮੁੱਫਤ ਸਿਖਿਆ ਨੂੰ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਿਆ। ਹਾਲ ਹੀ ਵਿੱਚ ਸ਼ੁਰੂ ਕੀਤੀ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਉਨ੍ਹਾਂ ਕਿਹਾ ਕਿ ਉਕਤ ਯੋਜਨਾ ਬਿਨਾਂ ਕਿਸੇ ਜਾਤੀ ਭੇਦ ਤੋਂ ਹਰ ਇਕ ਬਾਲਗ ਮਹਿਲਾ ਇਸ ਦੀ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕੋ ਇਕ ਪਾਰਟੀ ਹੈ ਜਿਸ ਨੇ ਬੀਬੀਆਂ ਨੂੰ ਸਤਿਕਾਰ ਵਜੋਂ ਹਰ ਮਹੀਨੇ ਨਗਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ ਅਤੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਇਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਪ੍ਰੀਤ ਸਿੰਘ ਗੋਰਾ ਪੱਕਾ ਕਲਾਂ, ਸਾਬਕਾ ਸਰਪੰਚ ਧਰਮਪਾਲ ਸਿੰਘ ਗੁਰਥੜੀ, ਮਹਿਲਾ ਵਿੰਗ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਚਰਨਜੀਤ ਕੌਰ, ਪਿੰਡ ਗੁਰਥੜੀ ਦੇ ਸਰਪੰਚ ਕਾਲਾ ਸਿੰਘ, ਪਰਸਾ ਸਿੰਘ ਪੱਕਾ ਕਲਾਂ, ਨਾਹਰਾ ਸਿੰਘ ਪੱਕਾ ਕਲਾਂ, ਠਾਣਾ ਸਿੰਘ ਪੱਕਾ ਕਲਾਂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।