ਹਰ ਦਵਾਈ ਦੀ ਖਰੀਦ-ਵਿਕਰੀ ਦਾ ਰਿਕਾਰਡ ਰੱਖਣ ’ਤੇ ਜ਼ੋਰ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਰੋਕਣ ਲਈ ਨਵਾਂ ਸਿਸਟਮ ਲਿਆਉਣ ਦੀ ਤਜਵੀਜ਼
Publish Date: Mon, 19 Oct 2026 04:36 PM (IST)
Updated Date: Mon, 19 Oct 2026 04:36 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟ ਫੱਤਾ ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜਨੀਅਰ ਅਮਿਤ ਰਤਨ ਕੋਟਫੱਤਾ ਨੇ ਮੈਡੀਕਲ ਸਟੋਰਾਂ ’ਤੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਰੋਕਣ ਲਈ ਨਵਾਂ ਡਿਜੀਟਲ ਸਿਸਟਮ ਲਿਆਉਣ ਦੀ ਤਜਵੀਜ਼ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ਵਿੱਚ ਬਿੱਲ ਪੇਸ਼ ਕਰਨਗੇ। ਇਸ ਸਿਸਟਮ ਰਾਹੀਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਖਰੀਦ ਅਤੇ ਵਿਕਰੀ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ ਵਿਧਾਇਕ ਨੇ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕੰਮ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਸਿਸਟਮ ਤਹਿਤ ਦਵਾਈ ਵੇਚਣ ਸਮੇਂ ਡਾਕਟਰ ਦੀ ਪਰਚੀ ਦਾ ਰਿਕਾਰਡ ਰੱਖਿਆ ਜਾਵੇਗਾ। ਇਸ ਨਾਲ ਪਤਾ ਲੱਗ ਸਕੇਗਾ ਕਿ ਕਿਸ ਮੈਡੀਕਲ ਸਟੋਰ ਨੇ ਕਿੰਨੀ ਦਵਾਈ ਖਰੀਦੀ ਅਤੇ ਕਿੰਨੀ ਵੇਚੀ ਹੈ। ਜੇਕਰ ਕਿਸੇ ਸਟੋਰ ’ਤੇ ਨਿਯਮਾਂ ਦੀ ਵਾਰ-ਵਾਰ ਉਲੰਘਣਾ ਹੁੰਦੀ ਹੈ ਤਾਂ ਉਸ ਦੇ ਲਾਇਸੈਂਸ ਵਿਰੁੱਧ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ। ਲੋਕਾਂ ਨੂੰ ਸ਼ੱਕੀ ਵਿਕਰੀ ਬਾਰੇ ਗੁਪਤ ਸ਼ਿਕਾਇਤ ਕਰਨ ਦੀ ਸਹੂਲਤ ਦੇਣ ਦੀ ਤਜਵੀਜ਼ ਵੀ ਹੈ। ਅਮਿਤ ਰਤਨ ਕੋਟਫੱਤਾ ਨੇ ਦੱਸਿਆ ਕਿ ਉਹ ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਲਈ ਸਪੀਕਰ ਨੂੰ ਪੱਤਰ ਲਿਖ ਚੁੱਕੇ ਹਨ।