ਗੁਰਤੇਜ ਸਿੰਘ ਸਿੱਧੂ, ਬਠਿੰਡਾ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਬਣਾਈ ਪੰਚਾਇਤੀ ਜ਼ਮੀਨ ਬਚਾਓ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਸ਼ੁੱਕਰਵਾਰ ਨੂੰ ਮਿੰਨੀ ਸਕੱਤਰੇਤ ਤੋਂ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਦੇ ਦਫ਼ਤਰ ਤਕ ਰੋਸ ਮਾਰਚ ਕੱਿਢਆ। ਪੇਂਡੂ ਖੇਤ ਮਜ਼ਦੂਰਾਂ ਨੇ ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮਜ਼ਦੂਰਾਂ ਨੇ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਵੇਚਣ ਦੇ ਫੈਸਲੇ ਨੂੰ ਰੱਦ ਕਰਵਾਉਣ ਅਤੇ ਪਲਾਟਾਂ ਦੀ ਪ੍ਰਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਦੱਸਿਆ ਕਿ ਅੱਜ ਮਜ਼ਦੂਰ ਪਹਿਲਾਂ ਅੰਬੇਡਕਰ ਪਾਰਕ 'ਚ ਇਕੱਠੇ ਹੋਏ ਤੇ ਉਥੋਂ ਖਜ਼ਾਨਾ ਮੰਤਰੀ ਦੇ ਦਫ਼ਤਰ ਤਕ ਮਾਰਚ ਕਰਦਿਆਂ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕਰਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ । ਦਫ਼ਤਰ ਅੱਗੇ ਹੋਈ ਰੈਲੀ ਨੂੰ ਸੰਬੋਧਨ ਕਰਦੇ ਹੋਏ ਦਿਹਾਤੀ ਮਜ਼ਦੂਰ ਯੂਨੀਅਨ ਦੇ ਆਗੂ ਮਿੱਠੂ ਸਿੰਘ ਘੁੱਦਾ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਹਰਵਿੰਦਰ ਸਿੰਘ ਸੇਮਾ, ਕ੍ਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਜਸਵੀਰ ਕੌਰ ਸਰਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਉਦਯੋਗਿਕ ਵਿਕਾਸ ਦੇ ਨਾਂ ਹੇਠ ਪੰਚਾਇਤੀ ਜ਼ਮੀਨਾਂ ਕੌਡੀਆਂ ਦੇ ਭਾਅ ਦੇਣ ਦਾ ਫੈਸਲਾ ਕਰ ਕੇ ਮਜ਼ਦੂਰਾਂ ਨਾਲ ਜੱਗੋਂਤੇਰ੍ਹਵੀਂ ਕੀਤੀ ਹੈ । ਇਹ ਫੈਸਲਾ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ । ਉਨ੍ਹਾਂ ਕਿਹਾ ਕਿ ਅੱਜ ਜਦੋਂ ਮਜ਼ਦੂਰ ਪੰਚਾਇਤੀ ਜ਼ਮੀਨਾਂ ਨੂੰ ਠੇਕੇ 'ਤੇ ਲੈ ਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਹਨ ਤਾਂ ਉਸ ਸਮੇਂ ਸਰਕਾਰ ਨੇ ਇਹ ਫੈਸਲਾ ਕਰਕੇ ਉਨ੍ਹਾਂ ਦੇ ਇਸ ਰੁਜ਼ਗਾਰ ਨੂੰ ਵੀ ਉਜਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਦੀਆਂ ਕਿੰਨੀਆਂ ਜ਼ਮੀਨਾਂ ਵਿਕਾਸ ਦੇ ਨਾਂ 'ਤੇ ਸਸਤੇ ਭਾਅ ਤੇ ਖਰੀਦ ਲਈਆਂ, ਪਰ ਉਥੇ ਕੋਈ ਵੀ ਫੈਕਟਰੀ ਨਹੀਂ ਲਾਈ ਗਈ । ਇਨ੍ਹਾਂ ਜ਼ਮੀਨਾਂ ਨੂੰ ਉਦਯੋਗਪਤੀਆਂ ਨੇ ਕਾਲੋਨੀਆਂ ਬਣਾਕੇ ਵੇਚਣ ਰਾਹੀਂ ਕਰੋੜਾਂ ਰੁਪਏ ਦੇ ਮੁਨਾਫੇ ਕਮਾਏ ਹਨ। ਬੁਲਾਰਿਆਂ ਨੇ ਸਰਕਾਰ 'ਤੇ ਦੋਸ਼ ਲਾਉਦਿਆਂ ਕਿਹਾ ਕਿ ਉਹ ਚੋਣਾਂ ਵਿਚ ਕੀਤੇ ਪਲਾਟ ਦੇਣ ਦੇ ਵਾਅਦੇ ਤੋਂ ਮੁੱਕਰ ਰਹੀ ਹੈ ਜਦੋਂ ਕਿ ਹਜ਼ਾਰਾਂ ਦੀ ਗਿਣਤੀ ਬੇਘਰੇ ਤੇ ਲੋੜਵੰਦ ਪਰਿਵਾਰ ਤੰਗ ਥਾਵਾਂ 'ਤੇ ਮੁਸਕਿਲਾਂ ਹਾਲਾਤਾਂ ਵਿਚ ਦਿਨਕਟੀ ਕਰ ਰਹੇ ਹਨ। ਉਨ੍ਹਾਂ ਸਰਕਾਰ ਦੇ ਮਜ਼ਦੂਰਾਂ ਨਾਲ ਕੀਤੇ ਵਿਤਕਰੇ ਦੀ ਮਿਸਾਲ ਦਿੰਦਿਆਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਕੱਟੇ ਪਲਾਟਾਂ 'ਤੇ ਕਬਜ਼ੇ ਨਹੀਂ ਦਿੱਤੇ ਜਾ ਰਹੇ । ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤਕ ਪੰਚਾਇਤੀ ਜ਼ਮੀਨਾਂ ਨੂੰ ਵੇਚਣ ਦਾ ਫੈਸਲਾ ਰੱਦ ਕਰਕੇ ਇਸ ਜ਼ਮੀਨ ਵਿੱਚੋਂ ਤੀਜਾ ਹਿੱਸਾ ਦਲਿਤ ਮਜ਼ਦੂਰਾਂ ਨੂੰ ਦੇਣਾ ਯਕੀਨੀ ਨਹੀ ਬਣਾਇਆ ਜਾਂਦਾ ਅਤੇ ਲੋੜਵੰਦ ਤੇ ਬੇਘਰੇ ਪਰਿਵਾਰਾਂ ਨੂੰ ਪਲਾਟ ਦੇਣ 'ਤੇ ਕੱਟੇ ਪਲਾਟਾਂ ਦਾ ਕਬਜ਼ਾ ਨਹੀਂ ਦਿੱਤਾ ਜਾਂਦੇ ਉਦੋਂ ਤਕ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਧਰਨੇ ਨੂੰ ਕੁਲਵੰਤ ਸਿੰਘ ਸੇਲਵਰ੍ਹਾ, ਸੇਵਕ ਸਿੰਘ ਮਹਿਮਾ ਸਰਜਾ, ਪ੍ਰਕਾਸ਼ ਨੰਦਗੜ੍ਹ, ਜਸਵੰਤ ਸਿੰਘ ਪੂਹਲੀ ਤੇ ਸੁਖਨਲਾਲ ਝੁੰਬਾ ਨੇ ਵੀ ਸੰਬੋਧਨ ਕੀਤਾ।